ਅਕਾਲੀ-ਭਾਜਪਾ ਨੂੰ ਗੱਠਜੋੜ ਕਰਨ ਦੀ ਲੋੜ: ਬਾਠ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਵੱਲੋਂ ਕਿਹਾ ਗਿਆ ਕਿ ਸੂਬੇ ਦੇ ਵਡੇਰੇ ਹਿਤਾਂ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਗੱਠਜੋੜ...
Advertisement
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਵੱਲੋਂ ਕਿਹਾ ਗਿਆ ਕਿ ਸੂਬੇ ਦੇ ਵਡੇਰੇ ਹਿਤਾਂ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਗੱਠਜੋੜ ਕਰਨਾ ਚਾਹੀਦਾ ਹੈ। ਬਾਠ ਨੇ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ’ਚ ਬੇਸ਼ੱਕ ‘ਆਪ’ ਦਾ ਉਮੀਦਵਾਰ ਜੇਤੂ ਰਿਹਾ ਹੈ ਪਰ ਉਨ੍ਹਾਂ ਦੀ ਲੀਡ ਘੱਟ ਰਹੀ ਹੈ। ਬਾਠ ਨੇ ਕਿਹਾ ਕਿ ਹੁਣ ਅਕਾਲੀ ਦਲ ਤੇ ਭਾਜਪਾ ਲੀਡਰਸ਼ਿਪ ਨੂੰ ਆਪਣੇ ਨਿੱਜੀ ਵੱਖਰੇਵੇਂ ਭੁਲਾ ਕੇ ਪੰਜਾਬ, ਪੰਜਾਬੀਅਤ ਤੇ ਸੂਬੇ ਦੇ ਵੱਡੇ ਰਹੇ ਹਿੱਤਾਂ ਲਈ ਇਕੱਠੇ ਹੋਣਾ ਚਾਹੀਦਾ ਹੈ ਤੇ ਉਹ ਇਸ ਸਬੰਧੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਗੱਲ ਕਰਨਗੇ
Advertisement
Advertisement