ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਜਨਵਰੀ
ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਅੱਜ ਇਸ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਗੋਬਿੰਦਗੜ੍ਹ ਦੇ ਸਾਬਕਾ ਸਰਪੰਚ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਕਾਕਾ ਪੁਰੀ, ਹੈਪੀ, ਦਲਜੀਤ ਪੁਰੀ, ਕਰਨ, ਗੁਰਮੁੱਖ ਪੁਰੀ, ਬਲਵਿੰਦਰ ਪੁਰੀ, ਬਿੰਦਰ ਚੌਧਰੀ, ਕੇਵਲ ਚੌਧਰੀ ਸਮੇਤ ਕਈ ਕਾਂਗਰਸ ਪੱਖੀ ਵਿਅਕਤੀਆਂ ਨੇ ਕਾਂਗਰਸ ਨਾਲੋਂ ਨਾਤਾ ਤੋੜ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਬੈਦਵਾਨ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਜਥੇਦਾਰ ਬਲਵਿੰਦਰ ਸਿੰਘ ਗੋਬਿੰਦਗੜ੍ਹ ਆਦਿ ਹਾਜ਼ਰ ਸਨ।
ਕੰਵਲਜੀਤ ਰੂਬੀ ਨੇ ਸੰਭਾਲਿਆ ਚੋਣ ਮੋਰਚਾ
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਅਕਾਲੀ ਦਲ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਆਗੂ ਪਰਦੀਪ ਭਾਰਜ, ਕਰਮ ਸਿੰਘ ਬਬਰਾ, ਗੁਰਚਰਨ ਸਿੰਘ ਨੰਨੜਾ ਤੇ ਮਨਜੀਤ ਸਿੰਘ ਮਾਨ ਨੇ ਮੋਰਚਾ ਸੰਭਾਲ ਲਿਆ ਹੈ।