ਅਕਾਲੀ ਦਲ ਹਮੇਸ਼ਾ ਪੰਜਾਬੀਆਂ ਦੇ ਹੱਕਾਂ ਲਈ ਖੜ੍ਹਾ: ਖੇੜਾ
ਯੂਥ ਅਕਾਲੀ ਦਲ ਦੇ ਸਕੱਤਰ ਅਤੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਖਰੜ ਹਲਕੇ ਵਿੱਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ...
ਯੂਥ ਅਕਾਲੀ ਦਲ ਦੇ ਸਕੱਤਰ ਅਤੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਖਰੜ ਹਲਕੇ ਵਿੱਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਖਰੜ ਵਾਸੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖੇਤਰੀ ਪਾਰਟੀ ਨੂੰ ਤਰਜੀਹ ਦੇਣ ਅਤੇ ਆਪਣਾ ਵਿਧਾਇਕ ਚੁਣਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨਾਂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਅਜੇ ਤੱਕ ਜ਼ਮੀਨ ’ਤੇ ਨਜ਼ਰ ਨਹੀਂ ਆ ਰਹੇ। ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਖਰੜ ਦੇ ਲੋਕ ਸਮਝ ਚੁੱਕੇ ਹਨ ਕਿ ਬਾਹਰੋਂ ਆਏ ਉਮੀਦਵਾਰਾਂ ਦਾ ਹਲਕੇ ਨਾਲ ਕੋਈ ਜੁੜਾਵ ਨਹੀਂ ਹੁੰਦਾ। ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਜਾਵੇ।
ਇਸ ਮੌਕੇ ਹਰਸਿਮਰਨ ਸਿੰਘ ਬਿੰਨੀ, ਗੁਰਨਾਮ ਸਿੰਘ ਕਾਲਾ, ਮੇਜਰ ਸਿੰਘ ਛੱਜੂਮਾਜਰਾ, ਜੀਤ ਸਿੰਘ ਖਾਨਪੁਰ, ਗੁਰਸਿਮਰਨ ਸਿੰਘ, ਕਮਲਜੀਤ ਸਿੰਘ ਲੌਂਗੀਆ, ਅਮਨਦੀਪ ਸਿੰਘ, ਸੁਰਿੰਦਰ ਸਿੰਘ ਸੋਹਲ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਰਾਕੇਸ ਜੋਸੀ, ਕੁਲਵੰਤ ਸਿੰਘ, ਗੁਰਨਾਮ ਸਿੰਘ, ਬਲਕਾਰ ਸਿੰਘ ਬੱਬੂ ਆਦਿ ਮੈਂਬਰ ਮੌਜੂਦ ਸਨ।

