ਅਕਾਲੀ ਦਲ ਅੰਮ੍ਰਿਤਸਰ ਨੇ ਗਤਕਾ ਦਿਵਸ ਮਨਾਇਆ
ਐੱਸਏਐੱਸ ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇੱਥੋਂ ਦੇ ਫੇਜ਼ ਪੰਜ ਦੇ ਗੁਰਦੁਆਰਾ ਸਾਹਿਬਵਾੜਾ ਵਿੱਚ ਕੌਮਾਂਤਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਪਾਰਟੀ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ...
Advertisement
ਐੱਸਏਐੱਸ ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇੱਥੋਂ ਦੇ ਫੇਜ਼ ਪੰਜ ਦੇ ਗੁਰਦੁਆਰਾ ਸਾਹਿਬਵਾੜਾ ਵਿੱਚ ਕੌਮਾਂਤਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਪਾਰਟੀ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਖਿਡਾਰੀਆਂ ਦਾ ਸਨਮਾਨ ਕੀਤਾ। ਹਲਕਾ ਇੰਚਾਰਜ ਖਰੜ ਲਖਵੀਰ ਸਿੰਘ ਕੋਟਲਾ ਨੇ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੋਪਾਲ ਸਿੰਘ ਝਾੜੋਂ ਚੰਡੀਗੜ੍ਹ, ਚਰਨਜੀਤ ਸਿੰਘ ਪੜਿਆਲ, ਬਲਵੀਰ ਸਿੰਘ ਸੋਹਾਣਾ, ਤਲਵਿੰਦਰ ਸਿੰਘ ਭੁੱਲਰ, ਮਲਕੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
×