Akali Dal ਨੇ Baljit Singh Bhutta ਨੂੰ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ
Akali Dal Fatehgarh Sahib Candidate: ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣ ਲੱਗੀ: ਸੁਖਬੀਰ
Akali Dal Fatehgarh Sahib Candidate: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪੰਥ ਵਿਰੋਧੀ ਅਤੇ ਦਿੱਲੀ ਦੀਆਂ ਪਾਰਟੀਆਂ ਨੂੰ ਹਰਾਉਣ ਲਈ ਸਾਥ ਦੇਣਗੇ। ਉਨ੍ਹਾਂ ਸਰਹਿੰਦ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਲੋਂ ਕਰਵਾਈ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕੀਤਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪਛਾਣ ਜ਼ਰੂਰ ਕਰਨ ਕਿ ਕਿਹੜੀ ਪਾਰਟੀ ਉਨ੍ਹਾਂ ਦੀ ਆਪਣੀ ਹੈ ਅਤੇ ਕਿਹੜੀ ਏਜੰਸੀਆਂ ਦੀ ਕਠਪੁਤਲੀ ਹੈ। ‘ਵਾਰਿਸ ਪੰਜਾਬ’ ਪਾਰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ’ਤੇ ਹਮਲਾ ਕਰਦਿਆਂ ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਨੇ ਅਜਿਹਾ ਮੁੱਖ ਮੰਤਰੀ ਨਹੀਂ ਦੇਖਿਆ, ਜਿਸ ਦਾ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣਿਆ ਹੋਵੇ। ਜਬਰ-ਜਨਾਹ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਕਰੋੜਾਂ ਰੁਪਏ ਲੈ ਕੇ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਗੈਂਗਸਟਰਾਂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਾਂਗਰਸ ਅਤੇ ‘ਆਪ’ ਸਰਕਾਰ ’ਤੇ ਬੇਅਦਬੀ ਮਾਮਲੇ ’ਤੇ ਹਮੇਸ਼ਾ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਸੂਬੇ ਵਿੱਚ ਬਿਜਲੀ ਕੱਟਾਂ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪੰਥ ਵਿਰੋਧੀ ਅਤੇ ਦਿੱਲੀ ਦੀਆਂ ਪਾਰਟੀਆਂ ਨੂੰ ਹਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਇੰਚਾਰਜ ਦਰਬਾਰਾ ਸਿੰਘ ਗੁਰੂ ਹਾਜ਼ਰ ਸਨ।
ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪੰਥ ਵਿਰੋਧੀ ਅਤੇ ਦਿੱਲੀ ਦੀਆਂ ਪਾਰਟੀਆਂ ਨੂੰ ਕਰਾਰੀ ਹਾਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ’ਤੇ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਸੇ ਤਰੀਕੇ ਆਟਾ ਦਾਲ ਸਕੀਮ ਤਹਿਤ 50 ਕਿਲੋ ਕਣਕ, ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਅਤੇ ਬੁਢਾਪਾ ਪੈਨਸ਼ਨ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।
ਉਨ੍ਹਾਂ ਐਲਾਨ ਕੀਤਾ ਕਿ ਹਰ ਜ਼ਿਲ੍ਹਾ ਹੈਡਕੁਆਰਟਰ ’ਤੇ ਮੈਡੀਕਲ ਤੇ ਵੈਟਰਨਰੀ ਕਾਲਜ ਬਣਾਏ ਜਾਣਗੇ ਅਤੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ ਤੇ ਪਸ਼ੂ ਪਾਲਣ ਦੇ ਪ੍ਰਾਜੈਕਟਾਂ ਵਾਸਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਪਰਵਿੰਦਰ ਸਿੰਘ ਤਲਵਾੜਾ, ਤੇਜਿੰਦਰ ਸਿੰਘ ਮਿੱਡੂਖੇੜਾ, ਅਵਤਾਰ ਸਿੰਘ ਰਿਆ, ਦਿਲਬਾਗ ਸਿੰਘ ਬਾਘਾ, ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਆਦਿ ਨੇ ਵਿਚਾਰ ਪੇਸ਼ ਕੀਤੇ।
ਬੇਅਦਬੀਆਂ ਦੇ ਝੂਠੇ ਦੋਸ਼ ਲਾ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ: ਸੁਖਬੀਰ ਬਾਦਲ

