ਅਕਾਲੀ ਦਲ ਨੇ ਜੈਂਤੀ ਮਾਜਰੀ ਤੇ ਕਰੌਰਾਂ ਜ਼ੋਨ ਤੋਂ ਉਮੀਦਵਾਰ ਐਲਾਨੇ
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਨੂੰ ਚੋਣਾਂ ਦੇ ਮੈਦਾਨ ਵਿੱਚ ਉਤਾਰਨ ਲਈ ਵਿਸ਼ੇਸ਼ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ੍ਹ ਤੋਂ ਸੀਨੀਅਰ...
Advertisement
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਨੂੰ ਚੋਣਾਂ ਦੇ ਮੈਦਾਨ ਵਿੱਚ ਉਤਾਰਨ ਲਈ ਵਿਸ਼ੇਸ਼ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ੍ਹ ਤੋਂ ਸੀਨੀਅਰ ਆਗੂ ਸਾਬਕਾ ਸਰਪੰਚ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਦੱਸਿਆ ਕਿ ਪਾਰਟੀ ਦੀ ਜੈਂਤੀ ਮਾਜਰੀ ਜ਼ੋਨ ਤੋਂ ਬਲਾਕ ਸਮਿਤੀ ਦੀ ਉਮੀਦਵਾਰ ਗੁਰਦੀਪ ਕੌਰ ਪਤਨੀ ਬੱਬੀ ਵਾਸੀ ਪਿੰਡ ਪੱਲਣਪੁਰ ਦੀ ਚੋਣ ਕੀਤੀ ਗਈ ਹੈ ਅਤੇ ਕਰੌਰਾਂ ਜ਼ੋਨ ਤੋਂ ਹੰਸਰਾਜ ਹੰਸਾ ਨੂੰ ਚੁਣਿਆ ਗਿਆ ਹੈ।
Advertisement
