ਅਕਾਲੀ ਦਲ ਨੇ ਨਿਗਮ ਚੋਣਾਂ ਲਈ ਤਿਆਰੀਆਂ ਵਿੱਢੀਆਂ
ਅਕਾਲੀ ਦਲ ਨੇ ਮੁਹਾਲੀ ਨਗਰ ਨਿਗਮ ਦੀਆਂ ਸੰਭਾਵਿਤ ਚੋਣਾਂ ਲਈ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਅੱਜ ਵਾਰਡ ਨੰਬਰ 49 ਵਿਚ ਸਾਬਕਾ ਕੌਂਸਲਰ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ ਮਹਿਲਾਵਾਂ ਦੀ ਭਰਵੀਂ ਇਕੱਤਰਤਾ ਹੋਈ। ਉਨ੍ਹਾਂ ਲਗਾਤਾਰ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ...
Advertisement
ਅਕਾਲੀ ਦਲ ਨੇ ਮੁਹਾਲੀ ਨਗਰ ਨਿਗਮ ਦੀਆਂ ਸੰਭਾਵਿਤ ਚੋਣਾਂ ਲਈ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਅੱਜ ਵਾਰਡ ਨੰਬਰ 49 ਵਿਚ ਸਾਬਕਾ ਕੌਂਸਲਰ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ ਮਹਿਲਾਵਾਂ ਦੀ ਭਰਵੀਂ ਇਕੱਤਰਤਾ ਹੋਈ। ਉਨ੍ਹਾਂ ਲਗਾਤਾਰ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿੱਚ ਮਹਿਲਾਵਾਂ ਨਾਲ ਘਰ-ਘਰ ਮਿਲਣੀ ਆਰੰਭੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਥਾਂ ਮਹਿਲਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਹੜਾ ਕਿ ਅਕਾਲੀ ਦਲ ਦੀ ਜਿੱਤ ਦਾ ਸੂਚਕ ਹੈ। ਅਕਾਲੀ ਦਲ ਮੁਹਾਲੀ ਸ਼ਹਿਰ ਵਿਚ ਅਕਾਲੀ ਸਰਕਾਰ ਸਮੇਂ ਹੋਏ ਵੱਡੇ ਵਿਕਾਸ ਦੇ ਨਾਮ ਤੇ ਵੋਟਾਂ ਮੰਗੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੋਂ ਬਿਨਾਂ ਕਿਸੇ ਵੀ ਹੋਰ ਪਾਰਟੀ ਨੇ ਮੁਹਾਲੀ ਹਲਕੇ ਲਈ ਕੁੱਝ ਨਹੀਂ ਕੀਤਾ। ਇਸ ਮੌਕੇ ਇਸਤਰੀ ਅਕਾਲੀ ਦਲ (ਸ਼ਹਿਰੀ) ਦੀ ਪ੍ਰਧਾਨ ਭੁਪਿੰਦਰ ਕੌਰ ਗੋਸਲ, ਸਤਵੰਤ ਕੌਰ ਜੌਹਲ ਅਤੇ ਹਰਜਿੰਦਰ ਕੌਰ ਮੌਲੀ ਨੇ ਸੰਬੋਧਨ ਕੀਤਾ।
Advertisement
Advertisement
×

