ਅਕਾਲੀ ਦਲ ਨੇ ‘ਆਪ’ ਆਗੂਆਂ ਦੇ ਪੁਤਲੇ ਫੂਕੇ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਲਾਕ ਮਾਜਰੀ ਵਿੱਚ ਕੁਰਾਲੀ-ਸੀਸਵਾਂ-ਚੰਡੀਗੜ੍ਹ ਸੜਕ ’ਤੇ ਆਮ ਆਦਮੀ ਪਾਰਟੀ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਵਿੱਚ ਕੀਤੇ ਇਸ ਪ੍ਰਦਰਸ਼ਨ ਦੌਰਾਨ ਮੁਜ਼ਾਹਰਾਕਾਰੀਆਂ ਨੇ ‘ਆਪ’ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਕਾਲੀ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਲਾਕ ਮਾਜਰੀ ਵਿੱਚ ਕੁਰਾਲੀ-ਸੀਸਵਾਂ-ਚੰਡੀਗੜ੍ਹ ਸੜਕ ’ਤੇ ਆਮ ਆਦਮੀ ਪਾਰਟੀ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਵਿੱਚ ਕੀਤੇ ਇਸ ਪ੍ਰਦਰਸ਼ਨ ਦੌਰਾਨ ਮੁਜ਼ਾਹਰਾਕਾਰੀਆਂ ਨੇ ‘ਆਪ’ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ‘ਆਪ’ ਸਰਕਾਰ ਖਰੜ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਨਾਮ ’ਤੇ ਵੱਡੇ-ਵੱਡੇ ਵਾਅਦੇ ਕਰਦੀ ਆ ਰਹੀ ਹੈ ਜਦਕਿ ਪਿਛਲੇ ਦਸ ਸਾਲਾਂ ਦੌਰਾਨ ‘ਆਪ’ ਦੇ ਵਿਧਾਇਕਾਂ ਨੇ ਹਲਕੇ ਦੀ ਸਾਰ ਤੱਕ ਨਹੀਂ ਲਈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਵਿਕਾਸ ਦੀ ਥਾਂ ਨਿਰਾਸ਼ਾ, ਬਦਹਾਲ ਪ੍ਰਬੰਧ ਅਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਮੋਹ ‘ਆਪ’ ਸਰਕਾਰ ਅਤੇ ਦਿੱਲੀ ਤੋਂ ਚੱਲਣ ਵਾਲੀ ਇਸ ਪਾਰਟੀ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਸ੍ਰੀ ਖੇੜਾ ਨੇ ਕਿਹਾ ਕਿ 2017 ਤੋਂ 2022 ਤੱਕ ਕੰਵਰ ਸੰਧੂ ‘ਆਪ’ ਦੇ ਵਿਧਾਇਕ ਰਹੇ ਜਦਕਿ 2022 ਵਿੱਚ ਅਨਮੋਲ ਗਗਨ ਮਾਨ ਵਿਧਾਇਕ ਚੱਲੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਦੋਵਾਂ ਨੇ ਹਲਕੇ ਲਈ ਕੁਝ ਨਹੀਂ ਕੀਤਾ, ਹੁਣ ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਪਰਮਿੰਦਰ ਸਿੰਘ ਗੋਲਡੀ ਨੂੰ ‘ਆਪ’ ਨੇ ਹਲਕਾ ਇੰਚਾਰਜ ਲਗਾ ਦਿੱਤਾ ਹੈ। ਇਸ ਮੌਕੇ ਹਰਦੀਪ ਸਿੰਘ ਖਿਜ਼ਰਾਬਾਦ, ਸ਼ਾਮ ਲਾਲ ਮਾਜਰੀਆਂ, ਦਿਲਬਾਗ ਸਿੰਘ ਮੀਆਪੁਰ, ਜਸਪਾਲ ਸਿੰਘ ਲੱਕੀ ਮਾਵੀ, ਚੌਧਰੀ ਕੇਸਰ ਸਿੰਘ, ਅਵਤਾਰ ਸਿੰਘ ਸਲੇਮਪੁਰ, ਸਮਿਤੀ ਮੈਂਬਰ ਗੁਰਪ੍ਰੀਤ ਸਿੰਘ ਤੇ ਯਾਦਵਿੰਦਰ ਸਿੰਘ, ਬਿੱਟੂ ਖੇੜਾ, ਗੁਲਜ਼ਾਰ ਸਿੰਘ ਖੇੜਾ, ਗੁਰਿੰਦਰ ਸਿੰਘ ਖੇੜਾ, ਰਣਜੀਤ ਸਿੰਘ ਨੋਨਾ, ਅਮਰਜੀਤ ਸਿੰਘ ਕੰਸਾਲਾ ਆਦਿ ਹਾਜ਼ਰ ਸਨ।

