DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਪੰਚ ਦੀ ਪਿੱਠ ’ਤੇ ਆਇਆ ਅਕਾਲੀ ਦਲ

ਸੁਰਜੀਤ ਗਡ਼੍ਹੀ ਅਤੇ ਪਰਵਿੰਦਰ ਸਿੰਘ ਸੋਹਾਣਾ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ ਨੇ ਵਿਜੀਲੈਂਸ ਵੱਲੋਂ ਕੁੱਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਦੀ ਮੁਕੰਮਲ ਹਮਾਇਤ ਦਾ ਐਲਾਨ ਕੀਤਾ ਹੈ। ਅਕਾਲੀ ਦਲ ਦੇ ਰਾਜਪੁਰਾ ਹਲਕੇ ਦੇ ਇੰਚਾਰਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਮੁਹਾਲੀ ਹਲਕੇ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਪਿੰਡ ਅਬਰਾਵਾਂ ਜਾ ਕੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵੇਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਵਿਜੀਲੈਂਸ ਨੇ ਐੱਸ ਐੱਚ ਓ ਨੂੰ ਬਚਾਉਣ ਲਈ ਸਰਪੰਚ ਨੂੰ ਬਲੀ ਦਾ ਬੱਕਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਖ਼ੁਦ ਆਪਣੀ ਸ਼ਿਕਾਇਤ ਵਿਚ ਇਹ ਗੱਲ ਦਰਜ ਕਰ ਰਿਹਾ ਹੈ ਕਿ ਉਸ ਕੋਲੋਂ ਐੱਸ ਐੱਚ ਓ ਨੇ ਟਰੈਕਟਰ ਛੱਡਣ ਬਦਲੇ ਇੱਕ ਲੱਖ ਮੰਗਿਆ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਸਰਪੰਚ ਨੂੰ ਵਾਰ-ਵਾਰ ਬੇਨਤੀ ਕਰਕੇ ਐੱਸ ਐੱਚ ਓ ਨੂੰ ਪੈਸੇ ਘੱਟ ਕਰਨ ਲਈ ਫੋਨ ਕਰਨ ਲਈ ਮਨਾਇਆ। ਉਨ੍ਹਾਂ ਕਿਹਾ ਕਿ ਸਮੁੱਚਾ ਪਿੰਡ ਅਤੇ ਇਲਾਕਾ ਵਾਸੀ ਸਰਪੰਚ ਗੁਰਚਰਨ ਸਿੰਘ ਦੇ ਕਿਰਦਾਰ ਤੋਂ ਵਾਕਿਫ਼ ਹਨ ਤੇ ਉਨ੍ਹਾਂ ਨੂੰ ਪੂਰੀ ਸਾਜ਼ਿਸ਼ ਤਹਿਤ ਕੇਸ ਵਿਚ ਫ਼ਸਾਇਆ ਗਿਆ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਇਹ ਮਾਮਲਾ ਉੱਪਰਲੇ ਪੱਧਰ ਤੇ ਉਠਾਏਗਾ। ਉਨ੍ਹਾਂ ਡੀ ਜੀ ਪੀ ਪੰਜਾਬ ਤੋਂ ਕੇਸ ਫੌਰੀ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਪਿੰਡ ਤਸੌਲੀ ਦੇ ਸਰਪੰਚ ਸ਼ਰਨਜੀਤ ਸਿੰਘ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ, ਨੰਬਰਦਾਰ ਰਾਜਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
×