ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਗਿੱਲ ਵੱਲੋਂ ਪਾਰਟੀ ਤੋਂ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਗਿਲਕੋ ਗਰੁੱਪ ਆਫ ਕੰਪਨੀਜ਼ ਦੇ ਐੱਮਡੀ ਅਤੇ ਖਰੜ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਜ਼ਿਕਰਯੋਗ ਹੈ ਕਿ ਗਿੱਲ ਦੋ ਵਾਰ ਅਕਾਲੀ...
Advertisement
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਗਿਲਕੋ ਗਰੁੱਪ ਆਫ ਕੰਪਨੀਜ਼ ਦੇ ਐੱਮਡੀ ਅਤੇ ਖਰੜ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।
ਜ਼ਿਕਰਯੋਗ ਹੈ ਕਿ ਗਿੱਲ ਦੋ ਵਾਰ ਅਕਾਲੀ ਦਲ ਦੀ ਟਿਕਟ ’ਤੇ ਖਰੜ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੇ ਬਹੁਤ ਨਜ਼ਦੀਕ ਦੱਸਿਆ ਜਾਂਦਾ ਹੈ। ਖਰੜ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਗਿੱਲ ਨੇ ਕਿਹਾ ਕਿ ਅਕਾਲੀ ਦਲ ’ਚ ਕੁਝ ਅਜਿਹੇ ਅੱਗੇ ਆ ਰਹੇ ਹਨ ਜਿਨ੍ਹਾਂ ਦਾ ਪਾਰਟੀ ਨਾਲ ਦੂਰ ਦਾ ਵਾਸਤਾ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਵਿਚ ਨਿਰਾਸ਼ਤਾ ਪਾਈ ਜਾ ਰਹੀ ਹੈ।
Advertisement
ਹਾਲਾਂਕਿ, ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ਼ ਪਾਰਟੀ ਛੱਡੀ ਹੈ, ਸਿਆਸਤ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਉਨ੍ਹਾਂ ਨੂੰ ਕਿਸੇ ਵੀ ਪਾਰਟੀ ਵਿਚ ਜਾਣ ਲਈ ਆਖਣਗੇ ਜਾਂ ਆਜ਼ਾਦ ਚੋਣ ਲੜਨ ਲਈ ਵੀ ਕਹਿਣਗੇ ਉਹ ਲੋਕਾਂ ਦੇ ਰਾਏ ਨਾਲ ਹੀ ਫੈਸਲਾ ਲੈਣਗੇ।
Advertisement