DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Akali Dal Punar Surjeet: ਕਿਸਾਨਾਂ ਦੇ ਹੱਕਾਂ ਲਈ ਸੜਕਾਂ ਉੱਤੇ ਉੱਤਰਾਂਗੇ: ਚੰਦੂਮਾਜਰਾ

14 ਅਕਤੂਬਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਅਗਲੇ ਹਫ਼ਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ: ਹਰਿੰਦਰ ਚੰਦੂਮਾਜਰਾ

  • fb
  • twitter
  • whatsapp
  • whatsapp
featured-img featured-img
ਕਿਸਾਨਾਂ ਦੇ ਹੱਕਾਂ ਲਈ ਸੜਕਾਂ ਉੱਤੇ ਉੱਤਰਾਂਗੇ: ਚੰਦੂਮਾਜਰਾ
Advertisement

ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਵਿੱਚ ਲੰਘੇ ਦਿਨੀਂ ਪਏ ਬੇਮੌਸਮੇ ਮੀਂਹ ਕਰਕੇ ਕਿਸਾਨਾਂ ਦੀ ਫ਼ਸਲ ਦੇ ਖ਼ਰਾਬ ਹੋਣ ਉੱਤੇ ਸੂਬਾ ਸਰਕਾਰ ਦੇ ਪ੍ਰਬੰਧਾਂ ਉੱਤੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਉੱਤੇ ਪੰਜਾਬ ਦੇ ਅੰਨਦਾਤਾ ਨੂੰ ਅਣਗੋਲਿਆ ਕਰਨ ਦੇ ਦੋਸ਼ ਲਾਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦਾ ਖ਼ਰੀਦ ਸੀਜ਼ਨ ਜ਼ੋਰਾਂ ’ਤੇ ਚੱਲ ਰਿਹਾ ਹੈ, ਜਦੋਂ ਕਿ ਪੰਜਾਬ ਸਰਕਾਰ ਖ਼ਰੀਦ ਪ੍ਰਬੰਧ ਪੁਖ਼ਤਾ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਇਸੇ ਕਰਕੇ ਲੰਘੇ ਦਿਨੀਂ ਪਏ ਬੇਮੌਸਮੇ ਮੀਂਹ ਕਰਕੇ ਮੰਡੀਆਂ ਵਿੱਚ ਪਈ ਕਿਸਾਨਾਂ ਦੀ ਫ਼ਸਲ ਭਿੱਜ ਗਈ ਅਤੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਵੀ ਨੁਕਸਾਨੀਆਂ ਗਈਆਂ ਹਨ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ੌਰੀ ਤੌਰ ’ਤੇ ਕਿਸਾਨਾਂ ਦੇ ਖੇਤਾਂ ਵਿੱਚ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਕਰਵਾਏ ਅਤੇ ਨਾਲ ਹੀ ਮੰਡੀਆਂ ਵਿੱਚ ਖ਼ਰਾਬ ਹੋਈ ਫ਼ਸਲ ਦਾ ਮੁਆਇਨਾ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕਿਸਾਨਾਂ ਦੇ ਹੱਕਾਂ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਨਾਮ 14 ਅਕਤੂਬਰ ਦਿਨ ਬੁੱਧਵਾਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ, ਜਦੋਂ ਕਿ ਅਗਲੇ ਹਫ਼ਤੇ ਪੰਜਾਬ ਸਰਕਾਰ ਨੂੰ ਜਗਾਉਣ ਲਈ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisement

ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲੰਘੇ ਦਿਨੀਂ ਪਏ ਮੀਂਹ ਕਰਕੇ ਵਧੇਰੇ ਥਾਵਾਂ 'ਤੇ ਝੋਨੇ ਦੀ ਫ਼ਸਲ ਬਦਰੰਗ ਵੀ ਹੋਵੇਗੀ ਅਤੇ ਭਵਿੱਖ ਵਿੱਚ ਹੋਰ ਕਈ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਬਾਰੇ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਅਤੇ ਝੋਨੇ ਵਿੱਚ ਨਮੀ ਦੀ ਮਾਤਰਾ ਨੂੰ ਵੀ ਵਿਸ਼ੇਸ਼ ਤੌਰ ’ਤੇ ਛੋਟ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਟੀਚਾ ਘਟਾ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਕੋਈ ਆਵਾਜ਼ ਨਹੀਂ ਚੁੱਕੀ ਗਈ। ਇਸ ਤੋਂ ਇਲਾਵਾ ਹਾਈਬ੍ਰਿਡ ਝੋਨੇ ਵਿੱਚ ਟੁੱਟ-ਭੱਜ ਨੂੰ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤਾ ਹੈ, ਜੋ ਆੜ੍ਹਤੀਆਂ ਉੱਤੇ ਵੱਡਾ ਹਮਲਾ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
×