ਚੋਣਾਂ ਲਈ ਅਕਾਲੀ ਦਲ ਤਿਆਰ: ਰਾਜੂ ਖੰਨਾ
ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਪਾਰਟੀ ਦਫ਼ਤਰ ਵਿਖੇ ਹੋਈ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਨੂੰ ਲੈ ਕੇ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਅਤੇ ਬਲਾਕ ਸਮਿਤੀ ਦੀਆਂ 17 ਸੀਟਾਂ ਹਨ, ਜਿਨ੍ਹਾਂ ਵਿਚ ਸਾਫ਼ ਅਕਸ ਵਾਲੇ ਉਮੀਦਵਾਰ ਮੈਦਾਨ ’ਚ ਲਿਆਂਦੇ ਜਾਣਗੇ। ਮੀਟਿੰਗ ਨੂੰ ਕੰਵਲਜੀਤ ਸਿੰਘ ਗਿੱਲ, ਜਥੇਦਾਰ ਹਰਬੰਸ ਸਿੰਘ ਬਡਾਲੀ, ਕੈਪਟਨ ਜਸਵੰਤ ਸਿੰਘ ਬਾਜਵਾ, ਜਤਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਜਰਨੈਲ ਸਿੰਘ ਮਾਜਰੀ, ਬਲਜਿੰਦਰ ਸਿੰਘ ਸੇਖੋਂ, ਰਾਜੂ ਖਾਂ ਸਲਾਣਾ ਅਤੇ ਸ਼ਿੰਗਾਰਾ ਸਿੰਘ ਮਾਲੋਵਾਲ ਨੇ ਸੰਬੋਧਨ ਕੀਤਾ। ਇਸ ਮੌਕੇ ਪ੍ਰ੍ਰਧਾਨ ਭਿੰਦਰ ਸਿੰਘ ਮੰਡੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਕਰਮਜੀਤ ਸਿੰਘ ਭਗੜਾਣਾ, ਸੁਰਜੀਤ ਸਿੰਘ ਬਰੌਗਾ, ਗੁਰਪ੍ਰੀਤ ਸਿੰਘ ਮਾਲੋਵਾਲ, ਬਲਵੰਤ ਸਿੰਘ ਘੁੱਲੂਮਾਜਰਾ, ਸੰਤੋਖ ਸਿੰਘ ਜੰਜੂਆ, ਪਰਮਜੀਤ ਸਿੰਘ ਸਮਸ਼ਪੁਰ, ਹਰਚੰਦ ਸਿੰਘ ਕਪੂਰਗੜ੍ਹ ਆਦਿ ਮੌਜੂਦ ਸਨ।
