ਅਕਾਲੀ ਦਲ ਵੱਲੋਂ ਮੀਟਿੰਗਾਂ ਅੱਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ 28 ਜੁਲਾਈ ਨੂੰ ਮੁਹਾਲੀ ਵਿੱਚ ਧਰਨਾ ਦਿੱਤਾ ਜਾਵੇਗਾ। ਇਸ ਦੀਆਂ ਤਿਆਰੀਆਂ ਲਈ ਪਾਰਟੀ ਨੇ ਮੁਹਾਲੀ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ 24 ਜੁਲਾਈ ਨੂੰ ਵਰਕਰ ਮੀਟਿੰਗਾਂ ਸੱਦੀਆਂ ਹਨ। ਪਾਰਟੀ ਦੇ...
Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ 28 ਜੁਲਾਈ ਨੂੰ ਮੁਹਾਲੀ ਵਿੱਚ ਧਰਨਾ ਦਿੱਤਾ ਜਾਵੇਗਾ। ਇਸ ਦੀਆਂ ਤਿਆਰੀਆਂ ਲਈ ਪਾਰਟੀ ਨੇ ਮੁਹਾਲੀ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ 24 ਜੁਲਾਈ ਨੂੰ ਵਰਕਰ ਮੀਟਿੰਗਾਂ ਸੱਦੀਆਂ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 28 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਮਾਡਾ ਦਫ਼ਤਰ ਮੁਹਾਲੀ ਵਿੱਚ ਇੱਕ ਰੋਸ ਧਰਨਾ ਸਵੇਰੇ 10 ਵਜੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਨੇ ਦੀਆਂ ਤਿਆਰੀਆਂ ਸਬੰਧੀ 24 ਜੁਲਾਈ ਨੂੰ ਸਵੇਰੇ 10.30 ਵਜੇ ਜ਼ਿਲ੍ਹਾ ਮੁਹਾਲੀ ਦੇ ਆਗੂੁਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਅੰਬ ਸਾਹਿਬ, ਮੁਹਾਲੀ ਵਿੱਚ ਕੀਤੀ ਜਾਵੇਗੀ। ਇਸੇ ਦਿਨ ਬਾਅਦ ਦੁਪਹਿਰ ਤਿੰਨ ਵਜੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ ਕੀਤੀ ਜਾਵੇਗੀ।
Advertisement
Advertisement
×