ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ ਅੱਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਭਲਕੇ ਸੋਮਵਾਰ ਨੂੰ ਮੁਹਾਲੀ ਦੇ ਫੇਜ਼ ਅੱਠ ਦੇ ਗਮਾਡਾ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਅਕਾਲੀ ਦਲ...
Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਭਲਕੇ ਸੋਮਵਾਰ ਨੂੰ ਮੁਹਾਲੀ ਦੇ ਫੇਜ਼ ਅੱਠ ਦੇ ਗਮਾਡਾ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਧਰਨੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਧਰਨੇ ਸਬੰਧੀ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਬੇਮਿਸ਼ਾਲ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਧਰਨੇ ਵਿੱਚ ਹੋਣ ਵਾਲਾ ਇਕੱਠ ਪੰਜਾਬ ਸਰਕਾਰ ਦੀਆਂ ਅੱਖਾਂ ਖੋਲ ਦੇਵੇਗਾ ਅਤੇ ਸਰਕਾਰ ਨੂੰ ਨਵੀਂ ਐਲਾਨੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਕਰਨ ਲਈ ਮਜੂਬੂਰ ਕਰ ਦੇਵੇਗਾ। ਇਸੇ ਦੌਰਾਨ ਅਕਾਲੀ ਵਰਕਰਾਂ ਵੱਲੋਂ ਅੱਜ ਧਰਨੇ ਵਾਲੇ ਥਾਂ ਉੱਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਵੀ ਮੀਟਿੰਗ ਕੀਤੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
Advertisement
Advertisement