ਪੱਤਰ ਪ੍ਰੇਰਕ
ਕੁਰਾਲੀ, 21 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਦੀ ਮੀਟਿੰਗ ਇੱਥੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਸਰਪ੍ਰਸਤੀ ਹੇਠ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਬਡਾਲੀ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਅਤੇ ਤੇਜਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਬਡਾਲੀ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਪੰਥਕ ਧਿਰਾਂ ਦਾ ਇੱਕਜੁੱਟ ਹੋਣਾ ਤੇ ਅੱਗੇ ਹੋਣਾ ਲਾਜ਼ਮੀ ਹੈ ਕਿਉਂਕਿ ਰਵਾਇਤੀ ਪਾਰਟੀਆਂ ਨੇ ਹੁਣ ਤੱਕ ਪੰਜਾਬ ਲਈ ਕੁਝ ਨਹੀਂ ਕੀਤਾ। ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਹੀ ਸ਼ਹਿਰ ਦੇ ਵਾਰਡ ਪੱਧਰ ਤੱਕ ਦੀ ਜ਼ਿੰਮੇਵਾਰੀ ਆਗੂਆਂ ਨੂੰ ਸੌਂਪੀ ਜਾ ਰਹੀ ਹੈ। ਇਸ ਦੌਰਾਨ ਰਾਜਿੰਦਰ ਸਿੰਘ, ਵਰਿੰਦਰ ਸਿੰਘ ਲਾਲੀ, ਭਜਨ ਸਿੰਘ ਕਲਵੜੀਆ, ਸੁਭਾਸ਼ ਕੁਮਾਰ, ਸੰਜੀਵ ਕੁਮਾਰ, ਸੁਖਦੇਵ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਅਰਜਨ ਚੌਧਰੀ, ਦਿਲਬਾਗ ਸਿੰਘ, ਸੁਰਿੰਦਰ ਸਿੰਘ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਬਲਵੰਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪੇ ਗਏ।