ਗਮਾਡਾ ਦਫ਼ਤਰ ਅੱਗੇ ਧਰਨਾ ਦੇਵੇਗਾ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ 28 ਜੁਲਾਈ ਨੂੰ ਮੁਹਾਲੀ ਦੇ ਗਮਾਡਾ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਪਾਰਟੀ ਦੀ ਲੀਡਰਸ਼ਿਪ ਪਹੁੰਚੇਗੀ। ਅਕਾਲੀ ਦਲ ਦੇ ਜ਼ਿਲ੍ਹਾ...
Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ 28 ਜੁਲਾਈ ਨੂੰ ਮੁਹਾਲੀ ਦੇ ਗਮਾਡਾ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਪਾਰਟੀ ਦੀ ਲੀਡਰਸ਼ਿਪ ਪਹੁੰਚੇਗੀ। ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਦੀ ਛੇ ਹਜ਼ਾਰ ਏਕੜ ਤੋਂ ਵਧ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਕਿਸੇ ਵੀ ਤਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿਚ ਨਹੀਂ ਹੈ।
Advertisement
Advertisement
×