ਅਕਾਲੀ ਦਲ ਦਾ ਇਸਤਰੀ ਵਿੰਗ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰੇਗਾ ਘਿਰਾਓ
ਹਰਸਿਮਰਤ ਕੌਰ ਬਾਦਲ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਮਾਮਲਾ
Advertisement
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣ ਦੇ ਵਿਰੋਧ ’ਚ 20 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੰਸਦ ਮੈਂਬਬ ਬੀਬਾ ਹਰਸਿਮਰਤ ਕੌਰ ਨੂੰ ਚੌਂਕੀਆਂ ਲਾਉਣ ਵਰਗੇ ਭੱਦੇ ਸ਼ਬਦਾਂ ਨਾਲ ਸੰਬੋਧਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮੇਸ਼ਾ ਹੀ ਕੋਈ ਨਾ ਕੋਈ ਇਸ ਤਰ੍ਹਾਂ ਦੀ ਗੱਲ ਕਰਦੇ ਹਨ ਜੋ ਔਰਤਾਂ ਦਾ ਸਤਿਕਾਰ ਘਟਾਉਣ ਵਾਲੀ ਹੁੰਦੀ ਹੈ ਅਤੇ ਮੁੱਖ ਮੰਤਰੀ ਦੇ ਰੁਤਬੇ ਨੂੰ ਵੀ ਅਜਿਹੀ ਬੋਲ ਬਾਣੀ ਢਾਹ ਲਾਉਂਦੀ ਹੈ।
Advertisement
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਔਰਤਾਂ ਨੂੰ ਹਾਲੇ ਤੱਕ ਹਜ਼ਾਰ‘ਹਜ਼ਾਰ ਰੁਪਏ ਤਾਂ ਦਿੱਤੇ ਨਹੀਂ ਅਤੇ ਆਮ ਲੋਕਾਂ ਲਈ ਜਾਰੀ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 20 ਸਤੰਬਰ ਦੇ ਪ੍ਰੋਗਰਾਮ ’ਚ ਵੱਡੀ ਗਿਣਤੀ ’ਚ ਔਰਤਾਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੀਆਂ।
Advertisement