ਅਕਾਲੀ ਆਗੂ ਰਵਿੰਦਰ ਖੇੜਾ ਵੱਲੋਂ ਰਾਮਲੀਲਾ ਦਾ ਉਦਘਾਟਨ
ਸਥਾਨਕ ਕ੍ਰਿਸ਼ਨਾ ਮੰਡੀ ਵਿੱਚ ਰਾਮਲੀਲਾ ਕਮੇਟੀ ਵੱਲੋਂ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਮਲੀਲਾ ਦੇ ਛੇਵੇਂ ਦਿਨ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਵੱਲੋਂ ਕੀਤਾ ਗਿਆ। ਇਸ ਮੌਕੇ ਰਵਿੰਦਰ...
Advertisement
ਸਥਾਨਕ ਕ੍ਰਿਸ਼ਨਾ ਮੰਡੀ ਵਿੱਚ ਰਾਮਲੀਲਾ ਕਮੇਟੀ ਵੱਲੋਂ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਮਲੀਲਾ ਦੇ ਛੇਵੇਂ ਦਿਨ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਵੱਲੋਂ ਕੀਤਾ ਗਿਆ। ਇਸ ਮੌਕੇ ਰਵਿੰਦਰ ਖੇੜਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਮਾਜ ਨੂੰ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਜ਼ਰੂਰਤ ਹੈ। ਰਾਮਲੀਲਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਰਵਿੰਦਰ ਸਿੰਘ ਖੇੜਾ ਤੇ ਹੋਰਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅਰਵਿੰਦਰ ਸਿੰਘ ਕਾਲੇਵਾਲ, ਗੁਰਜੀਤ ਸਿੰਘ ਬੈਂਸ ਕਾਲੇਵਾਲ, ਰੌਬਿਨ ਖੁੱਲਰ ਤੇ ਹੋਰਲਾਂ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
Advertisement
Advertisement