ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਕਾਸ ਕਾਰਜ ਠੱਪ ਹੋਣ ਕਾਰਨ ਅਕਾਲੀਆਂ ਵੱਲੋਂ ਧਰਨਾ

ਹਲਕਾ ਖਰੜ ਵਿੱਚ ਠੱਪ ਪਏ ਵਿਕਾਸ ਕਾਰਜਾਂ ਤੇ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਅਕਾਲੀ ਦਲ ਵਲੋਂ ਅੱਜ ਖਿਜ਼ਰਾਬਾਦ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਹਲਕਾ ਵਿਧਾਇਕ ਤੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਅਗਲੀਆਂ ਚੋਣਾਂ...
Advertisement

ਹਲਕਾ ਖਰੜ ਵਿੱਚ ਠੱਪ ਪਏ ਵਿਕਾਸ ਕਾਰਜਾਂ ਤੇ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਅਕਾਲੀ ਦਲ ਵਲੋਂ ਅੱਜ ਖਿਜ਼ਰਾਬਾਦ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਹਲਕਾ ਵਿਧਾਇਕ ਤੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਅਗਲੀਆਂ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਦਾਖਲ ਨਾ ਹੋਣ ਦੇਣ ਦਾ ਐਲਾਨ ਕੀਤਾ।

ਯੂਥ ਅਕਾਲੀ ਆਗੂ ਰਾਵਿੰਦਰ ਸਿੰਘ ਖੇੜਾ ਦੀ ਅਗਵਾਈ ਵਿੱਚ ਦਿੱਤੇ ਧਰਨੇ ਦੌਰਾਨ ਅਕਾਲੀ ਆਗੂਆਂ, ਵਰਕਰਾਂ ਤੇ ਹਲਕਾ ਵਾਸੀਆਂ ਨੇ ਹਲਕਾ ਵਿਧਾਇਕਾ ਤੇ ਸਰਕਾਰ ਖ਼ਿਲਾਫ਼ ਨਾਅਰਿਆਂ ਵਾਲੀਆਂ ਤਖ਼ਤੀਆਂ ਨਾਲ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀ ਖੇੜਾ ਨੇ ਕਿਹਾ ਕਿ ਹਲਕਾ ਖਰੜ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਦੇ ਪੱਖ ਤੋਂ ਪੂਰੀ ਤਰ੍ਹਾਂ ਅਣਗੌਲਿਆ ਪਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੈ ਅਤੇ ਹਲਕੇ ਦੇ ਸੱਤਾਧਾਰੀ ਧਿਰ ਦੇ ਆਗੂ ਇਸ ਨੂੰ ਨੱਥ ਪਾਉਣ ਵਿੱਚ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿੱਥੇ ਸਰਕਾਰ ਤੇ ਵਿਧਾਇਕਾ ਨੇ ਪਿੰਡਾਂ ਦੀ ਸਾਰ ਤੱਕ ਨਹੀਂ ਲਈ ਉੱਥੇ ਸੜਕਾਂ ਦੀ ਖਸਤਾ ਹਾਲਤ ਕਾਰਨ ਹਰ ਹਲਕਾ ਨਿਵਾਸੀ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਘਾੜ ਇਲਾਕੇ ਨੂੰ ਜੋੜਨ ਵਾਲੀ ਬੰਨ੍ਹਮਾਜਰਾ ਖਿਜ਼ਰਾਬਾਦ ਲਿੰਕ ਸੜਕ ਜੋ ਕਿ ਦਰਜਨਾਂ ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ ਦੀ ਹਾਲਤ ਸੁਧਾਰਨ ਲਈ ਹਲਕਾ ਵਿਧਾਇਕਾ ਵਲੋਂ ਕਈ ਵਾਰ ਜਨਤਕ ਤੌਰ ’ਤੇ ਐਲਾਨ ਕੀਤਾ ਜਾ ਚੁੱਕਾ ਹੈ ਪਰ ਇਹ ਸੜਕ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਸ਼ੁਰੂ ਹੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਟੌਲ ਕੰਪਨੀ ਨੂੰ ਲਾਹਾ ਪਹੁੰਚਾਉਣ ਲਈ ਹੀ ਇਹ ਸੜਕ ਸਰਕਾਰ ਵਲੋਂ ਨਹੀਂ ਬਣਾਈ ਜਾ ਰਹੀ ਜਦਕਿ ਦਰਜਨਾਂ ਪਿੰਡਾਂ ਦੇ ਲੋਕ ਇਸਦਾ ਸੰਤਾਪ ਭੋਗ ਰਹੇ ਹਨ।

Advertisement

Advertisement