ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਅਪਰੈਲ
ਮੁਹਾਲੀ ਪੁਲੀਸ ਵੱਲੋਂ ਬੀਤੇ ਦਿਨੀਂ ਛਾਪੇ ਦੌਰਾਨ ਇੱਥੋਂ ਦੇ ਫੇਜ਼-9 ਵਿੱਚ ਸਥਿਤ ਇੱਕ ਨਾਮੀ ਹਸਪਤਾਲ ਵਿੱਚ ਖੜੀਆਂ ਦੋ ਕਾਰਾਂ ’ਚੋਂ ਨਾਜਾਇਜ਼ ਸ਼ਰਾਬ ਬਰਾਮਦਗੀ ਮਾਮਲੇ ਵਿੱਚ ਗ੍ਰਿਫ਼ਤਾਰ ਦੋਵਾਂ ਕਾਰ ਡਰਾਈਵਰਾਂ ਜਗਦੀਪ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਇੱਕ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ। ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਅਜੀਤੇਸ਼ ਕੌਸ਼ਲ ਨੇ ਦੱਸਿਆ ਕਿ ਗੱਡੀਆਂ ’ਚੋਂ ਕਈ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ ਹਨ।