ਆਤਿਸ਼ ਗੁਪਤਾ
ਚੰਡੀਗੜ੍ਹ, 8 ਅਗਸਤ
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਰਾਜ ਭਵਨ ਨਜ਼ਦੀਕ ਪ੍ਰਦਰਸ਼ਨ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੇ ‘ਜ਼ਹਿਰੀਲੀ ਸਰਾਬ ਕਾਂਡ’ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਅਤੇ ਸ਼ਰਾਬ ਦੇ ਗੈਰਕਾਨੂੰਨੀ ਧੰਦੇ ਨੂੰ ਰੋਕਣ ਵਿੱਚ ਅਸਫ਼ਲ ਰਹੀ ਕੈਪਟਨ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ।