ਪੱਤਰ ਪ੍ਰੇਰਕ
ਖਰੜ, 2 ਮਈ
ਖਰੜ ਵਿੱਚ ਬੀਤੇ ਦਿਨੀਂ ਪਤੀ-ਪਤਨੀ ਦਾ ਕਤਲ ਕਰ ਕੇ ਫ਼ਰਾਰ ਹੋਏ ਇਕ ਔਰਤ ਸਣੇ ਚਾਰੋਂ ਮੁਲਜ਼ਮਾਂ ਨੂੰ ਲੰਘੀ ਰਾਤ ਪੁਲੀਸ ਨੇ ਗ੍ਰਿਫ਼ਤਾਰ ਕਰ ਕੇ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਕਥਿਤ ਦੋਸ਼ੀਆਂ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇੱਥੋਂ ਦੇ ਰਹਿਣ ਵਾਲੇ ਬਬਲੂ ਤੇ ਉਸ ਦੀ ਪਤਨੀ ਮਨਸੂਰਾ ਬੇਬੀ ਨੂੰ ਚਾਰ ਮੁਲਜ਼ਮਾਂ ਜਿਨਾਂ ਵਿੱਚ ਇੱਕ ਔਰਤ ਵੀ ਸ਼ਾਮਲ ਸੀ, ਵੱਲੋਂ 30 ਅਪਰੈਲ ਨੂੰ ਚਾਕੂਆਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਚਾਰੋਂ ਮੁਲਜ਼ਮਾਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਸੀ।