ਦਰਸ਼ਨ ਸਿੰਘ ਸੋਢੀ
ਮੁਹਾਲੀ, 16 ਸਤੰਬਰ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਬਰਸਾਤਾਂ ਖ਼ਤਮ ਹੁੰਦੇ ਸਾਰ ਸ਼ਹਿਰ ਵਿੱਚ ਵਿਕਾਸ ਕੰਮਾਂ ਸ਼ੁਰੂਆਤ ਕਰ ਦਿੱਤੀ ਹੈ। ਅੱਜ ਉਨ੍ਹਾਂ ਇੱਥੋਂ ਦੇ ਸੈਕਟਰ-70 ਵਿੱਚ ਪੇਵਰ ਬਲਾਕ ਲਗਾਉਣ ਸਮੇਤ ਸੜਕਾਂ ਦੇ ਪੈਚਵਰਕ ਦਾ ਸ਼ੁਰੂ ਕਰਵਾਇਆ। ਉਨ੍ਹਾਂ ਐਲਾਨ ਕੀਤਾ ਕਿ ਦੋ ਮਹੀਨਿਆਂ ਦੇ ਅੰਦਰ ਸ਼ਹਿਰ ਦੀਆਂ ਸਾਰੀਆਂ ਮੁੱਖ ਅਤੇ ਅੰਦਰਲੀਆਂ ਸੜਕਾਂ ਵਿੱਚ ਖੱਡਿਆਂ ਨੂੰ ਭਰਨ ਲਈ ਪੈਚਵਰਕ ਮੁਕੰਮਲ ਕੀਤੇ ਜਾਣਗੇ। ਇਸ ਉਪਰੰਤ ਸਾਰੀਆਂ ਸੜਕਾਂ ’ਤੇ ਪ੍ਰੀਮਿਕਸ ਪਾਇਆ ਜਾਵੇਗਾ। ਇਸ ਮੌਕੇ ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੀਨੀਅਰ ਆਗੂ ਰਾਜਾ ਕੰਵਰਜੋਤ ਸਿੰਘ, ਸੁਰਿੰਦਰ ਸਿੰਘ ਰਾਜਪੂਤ, ਐਕਸੀਅਨ ਰਾਜਬੀਰ ਸਿੰਘ ਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।