ਸੜਕ ਬਣਾਉਣ ’ਚ ਅਣਗਹਿਲੀ ਦਾ ਦੋਸ਼
ਇਥੋਂ ਦੇ ਸ਼ਹਿਰੀ ਅਰੁਣ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਰਟਲ ’ਤੇ ਇੱਕ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਹੈ ਕਿ ਗੁਰਦੁਆਰਾ ਸਾਹਿਬ ਅਕਾਲੀ ਦਫਤਰ ਨੂੰ ਜਾਂਦੀ ਸੜਕ ਜੋ 72 ਘੰਟੇ ਪਹਿਲਾਂ ਹੀ ਬਣਾਈ ਗਈ ਸੀ, ਦੀ ਉਸਾਰੀ ਵਿਚ ਅਣਗਹਿਲੀ ਕੀਤੀ ਗਈ ਹੈ।
ਉਨ੍ਹਾਂ ਨੇ ਸ਼ਿਕਾਇਤ ਕਿਹਾ ਕਿ ਇਸ ਸੜਕ ਦੀ ਹਾਲਤ ਦੇਖ ਕੇ ਇੰਝ ਲੱਗਦਾ ਹੈ ਕਿ ਇਸ ਦੀ ਉਸਾਰੀ ਵਿਚ ਕੋਈ ਮਟੀਰੀਅਲ ਵਰਤਿਆ ਹੀ ਨਹੀਂ ਗਿਆ। ਇਸ ਤਰੀਕੇ ਨਾਲ ਲੋਕਾਂ ਵਲੋਂ ਟੈਕਸਾਂ ਦੇ ਰੂਪ ਵਿਚ ਜੋ ਅਦਾਇਗੀ ਨਗਰ ਕੌਂਸਲ ਨੂੰ ਦਿੱਤੀ ਗਈ ਹੈ, ਉਸ ਦੀ ਬਰਬਾਦੀ ਹੋਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲ ਦੇ ਅਧਿਕਾਰੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਹੇ ਹਨ। ਉਨ੍ਹਾਂ ਇਸ ਸਬੰਧੀ ਜ਼ਰੂਰੀ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਦਫਤਰ ਵਲੋਂ ਇਹ ਸ਼ਿਕਾਇਤ ਜਾਂਚ ਲਈ ਮਿਊਂਸਿਪਲ ਕਾਰਪੋਰੇਸ਼ਨ ਲੁਧਿਆਣਾ ਦੇ ਮਿਊਂਸਿਪਲ ਇੰਜਨੀਅਰ ਨੂੰ ਭੇਜ ਦਿੱਤੀ ਗਈ ਹੈ। ਇਸੇ ਦੌਰਾਨ ਜਦੋਂ ਨਗਰ ਕੌਂਸਲ ਦੇ ਮਿਊਂਸਿਪਲ ਇੰਜਨੀਅਰ ਚਰਨਪਾਲ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਦੋਂ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਇਸ ਦੀ ਜਾਂਚ ਕੀਤੀ ਜਾਵੇਗੀ।
