ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜੁਲਾਈ
ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਲਾਈਡ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਲਾਈਡ ਐਜੂਕੇਸ਼ਨ ਕੰਸਲਟੈਂਟ ਐਸਸੀਓ ਨੰਬਰ-21 ਫੇਜ਼-2 (ਸੈਕਟਰ-54) ਮੁਹਾਲੀ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 2 ਜੂਨ 2021 ਤੱਕ ਸੀ। ਸ੍ਰੀਮਤੀ ਬਰਾੜ ਨੇ ਦੱਸਿਆ ਕਿ ਫਰਮ ਵੱਲੋਂ ਆਪਣੀ ਕਾਰਗੁਜ਼ਾਰੀ ਰਿਪੋਰਟ ਨਾ ਦੇਣ ਕਾਰਨ ਪੜਤਾਲ ਮਗਰੋਂ ਕੰਸਲਟੈਂਟ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ।