ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਸ਼ਲਾਘਾ
278 ਕੈਡਿਟ ਸਰਵਿਸ ਟਰੇਨਿੰਗ ਅਕੈਡਮੀਆਂ ਲਈ ਚੁਣੇ
Advertisement
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨ ਡੀ ਏ) ਵਿੱਚ ਸਿਖਲਾਈ ਅਧੀਨ ਹਨ। ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐੱਨ ਡੀ ਏ ਵਿੱਚ ਇੰਸਟਰੱਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਦੇ ਸੱਤ ਕੈਡਿਟ 13 ਦਸੰਬਰ ਨੂੰ ਇੰਡੀਅਨ ਮਿਲਟਰੀ ਅਕੈਡਮੀ ਅਤੇ ਏਅਰ ਫੋਰਸ ਅਕੈਡਮੀ ਤੋਂ ਪਾਸ ਆਊਟ ਹੋਣਗੇ। ਸੰਸਥਾ ਵਿੱਚ ਹੁਣ ਤੱਕ ਕੁੱਲ 278 ਕੈਡਿਟ ਸਰਵਿਸ ਟਰੇਨਿੰਗ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 181 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ।
16ਵੇਂ ਕੋਰਸ ਲਈ ਦਾਖ਼ਲਾ ਜਾਰੀ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ ਚੌਹਾਨ, ਵੀ ਐੱਸ ਐੱਮ (ਸੇਵਾਮੁਕਤ) ਨੇ ਦੱਸਿਆ ਕਿ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ (ਪੰਜਾਬ ਮੂਲ ਦੇ ਲੜਕੇ), ਜੋ ਇਸ ਸੰਸਥਾ ਰਾਹੀਂ ਐਨ ਡੀ ਏ ਵਿੱਚ ਸ਼ਾਮਿਲ ਹੋਣ ਦੇ ਚਾਹਵਾਨ ਹਨ, 15 ਦਸੰਬਰ, 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰੀਖਿਆ 4 ਜਨਵਰੀ, 2026 (ਐਤਵਾਰ) ਨੂੰ ਹੋਵੇਗੀ।
Advertisement
Advertisement
