ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਦਾ ਸਨਮਾਨ ਸਮਾਰੋਹ
ਸਵਰਗੀ ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਮੁਹਾਲੀ ਵੱਲੋਂ ਸਕੂਲ ਆਫ ਐਮੀਨੈਂਸ ਫੇਜ਼-11 ਵਿੱਚ ਉਨ੍ਹਾਂ ਦੇ 90ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ ਗਿਆ। ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਪ੍ਰਧਾਨਗੀ ਉੱਘੀ ਲੇਖਿਕਾ ਡਾ. ਹਰਸ਼ਿੰਦਰ ਕੌਰ ਪਟਿਆਲਾ ਨੇ ਕੀਤੀ। ਫਾਊਂਡੇਸ਼ਨ ਵੱਲੋਂ ਸੁਧਾ ਜੈਨ ਨੂੰ ਪ੍ਰਿੰਸੀਪਲ ਭਰਪੂਰ ਸਿੰਘ ਯਾਦਗਾਰੀ ਪੁਰਸਕਾਰ ਅਤੇ ਜ਼ਿਲ੍ਹਾ ਮੁਹਾਲੀ ਵਿਚੋਂ ਦਸਵੀਂ ਜਮਾਤ ਵਿੱਚ ਮੈਰਿਟ ’ਚ ਆਉਣ ਵਾਲੀ ਵਿਦਿਆਰਥਣ ਜਸ਼ਨਦੀਪ ਕੌਰ ਨੂੰ ਕੌਂਸਲਰ ਅਮਰੀਕ ਸਿੰਘ ਯਾਦਗਾਰੀ ਪੁਰਸਕਾਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਏ ਸਰਕਾਰੀ ਸਕੂਲ ਫੇਜ਼- 11 ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸਾਈਕਲ ਵੀ ਦਿੱਤੇ ਗਏ।
ਫਾਊਂਡੇਸ਼ਨ ਦੇ ਪ੍ਰਧਾਨ ਸਰਦਾਰ ਅਮਰਜੀਤ ਸਿੰਘ ਨੇ ਫਾਊਂਡੇਸ਼ਨ ਵੱਲੋਂ ਸਿੱਖਿਆ, ਖੇਡਾਂ, ਸਮਾਜ, ਸਿਹਤ ਅਤੇ ਵਾਤਾਵਰਨ ਨੂੰ ਸੰਭਾਲਣ ਲਈ ਕੀਤੇ ਯਤਨਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਗੁਰਪਾਲ ਸਿੰਘ, ਨਿਰਮਲ ਸਿੰਘ, ਕਰਨਲ ਰਘਬੀਰ ਸਿੰਘ ਸ਼ਾਹ, ਵੀ ਕੇ ਮਹਾਜਨ, ਹਰਦਿਆਲ ਸਿੰਘ, ਜਗਦੀਸ਼ ਸਿੰਘ ਸਰਾਓ, ਸੋਹਣ ਸਿੰਘ, ਭਗਵੰਤ ਸਿੰਘ ਬੇਦੀ, ਅਮਨਦੀਪ ਸਿੰਘ ਮਾਂਗਟ ਤੇ ਲਲਿਤ ਕੁਮਾਰ ਘਈ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਅਤੇ ਫਾਊਂਡੇਸ਼ਨ ਦੇ ਕਾਰਕੁਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
