DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritpal Singh Protest: ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

‘ਵਾਰਿਸ ਪੰਜਾਬ ਦੇ’ ਦੇ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫ਼ਿਕ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ, ਫੋਟੋ: ANI
Advertisement

Amritpal Singh Protest: ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ, ਜਦੋਂ ‘ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ ਨਾਲ ਜੁੜਿਆ ਇੱਕ ਨੌਜਵਾਨ ਪ੍ਰਦਰਸ਼ਨਕਾਰੀ ਪੁਲੀਸ ਵੱਲੋਂ ਤਾਇਨਾਤ ਕੀਤੀ ਗਈ ਵਾਟਰ ਕੈਨਨ ਵਾਲੀ ਗੱਡੀ ’ਤੇ ਜਾ ਚੜ੍ਹਿਆ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਅਤੇ ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਭਾਰੀ ਖਿੱਚੋਤਾਣ ਜਾਰੀ ਹੈ, ਜਿਸ ਕਾਰਨ ਪੂਰੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲ ਪੂਰੀ ਤਰ੍ਹਾਂ ਅਲਰਟ ’ਤੇ ਹਨ।

ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ, ਫੋਟੋ: ਵਿੱਕੀ
ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ, ਫੋਟੋ: ਵਿੱਕੀ

ਵਾਰਸ ਪੰਜਾਬ' ਦੇ ਕਾਰਕੁਨ ਚੰਡੀਗੜ੍ਹ ਵਿੱਚ ਦਾਖਲ; ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਕਾਫ਼ਲੇ

Advertisement

ਆਤਿਸ਼ ਗੁਪਤਾ

Advertisement

ਚੰਡੀਗੜ੍ਹ'ਵਾਰਸ ਪੰਜਾਬ' ਜਥੇਬੰਦੀ ਦੇ ਕਾਰਕੁਨ ਸਾਰੀਆਂ ਰੋਕਾਂ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਇਹ ਸਾਰੇ ਲਗਾਤਾਰ ਅਤੇ ਤੇਜ਼ੀ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਅੱਗੇ ਵਧ ਰਹੇ ਹਨ।

ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਸੁਰੱਖਿਆ ਸਖ਼ਤਦੂਜੇ ਪਾਸੇ, ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਸਖ਼ਤ ਬੈਰੀਕੇਡਿੰਗ ਕਰ ਦਿੱਤੀ ਹੈ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਲਿਆ ਹੈ।

ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਈਸ ਦੇ ਨਜ਼ਦੀਕ ਸੰਸਦ ਮੈਂਬਰ ਸਰਬਜੀਤ ਸਿੰਘ ਦੀ ਪਤਨੀ ਸੰਦੀਪ ਕੌਰ ਨੂੰ 4 ਤੋਂ 5 ਕਾਰਕੁਨਾ ਸਣੇ ਹਿਰਾਸਤ ’ਚ ਲਿਆ। ਜਾਣਕਾਰੀ ਮੁਤਾਬਕ ਪੁਲੀਸ ਹਿਰਾਸਤ ’ਚ ਲਏ ਕਾਰਕੁਨਾਂ ਨੂੰ ਹੀਰਾ ਚੌਂਕ ਵਿੱਚ ਪ੍ਰਦਰਸ਼ਨ ਵਾਲੀ ਥਾਂ ’ਤੇ ਛੱਡ ਕੇ ਆ ਰਹੀ ਹੈ।

ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਭਾਰੀ ਪੁਲੀਸ ਬੱਲ। ਫੋਟੋ; ਆਤਿਸ਼ ਗੁਪਤਾ
ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਭਾਰੀ ਪੁਲੀਸ ਬੱਲ। ਫੋਟੋ; ਆਤਿਸ਼ ਗੁਪਤਾ

ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ।

ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ‘ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਨੂੰ ਕੂਚ, ਫੋਟੋ: ਚਿਲਾ
ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ‘ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਨੂੰ ਕੂਚ, ਫੋਟੋ: ਚਿਲਾ

ਮੁੱਲਾਂਪੁਰ ਦਾਖਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਪ੍ਰਦਰਸ਼ਨਕਾਰੀ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣ ਤੋਂ ਬਾਅਦ ਹੁਣ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਸਨ।

ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ‘ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਨੂੰ ਕੂਚ ਕਰਨ ਦੀ ਤਿਆਰੀ, ਫੋਟੋ: ਚਿੱਲਾ
ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ‘ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਨੂੰ ਕੂਚ ਕਰਨ ਦੀ ਤਿਆਰੀ, ਫੋਟੋ: ਚਿੱਲਾ
ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ‘ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਨੂੰ ਕੂਚ ਕਰਨ ਦੀ ਤਿਆਰੀ, ਫੋਟੋ: ਚਿੱਲਾ
ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ‘ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਨੂੰ ਕੂਚ ਕਰਨ ਦੀ ਤਿਆਰੀ, ਫੋਟੋ: ਚਿੱਲਾ

‘ਵਾਰਿਸ ਪੰਜਾਬ ਦੇ’ ਦੇ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫ਼ਿਕ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ

ਬੁੱਧਵਾਰ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੱਢੇ ਜਾ ਰਹੇ ਰੋਸ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫ਼ਿਕ ਪੁਲੀਸ ਨੇ ਆਮ ਲੋਕਾਂ ਅਤੇ ਵਾਹਨ ਚਾਲਕਾਂ ਲਈ ਵਿਸ਼ੇਸ਼ ਟਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸ਼ਹਿਰ ’ਚ ਸ਼ਾਂਤੀ ਅਤੇ ਟਰੈਫ਼ਿਕ ਵਿਵਸਥਾ ਬਣਾਏ ਰੱਖਣ ਲਈ ਸਵੇਰੇ 9:30 ਵਜੇ ਤੋਂ ਹੀ ਚੰਡੀਗੜ੍ਹ ਅਤੇ ਮੁਹਾਲੀ ਦੇ ਵਿਚਕਾਰਲੇ ਪ੍ਰਮੁੱਖ ਰਸਤਿਆਂ ਦੇ ਨਾਲ-ਨਾਲ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ (ISBT-43) ਦੇ ਨੇੜਲੇ ਇਲਾਕਿਆਂ ’ਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਟਰੈਫ਼ਿਕ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਯੂ.ਟੀ.-ਮੁਹਾਲੀ ਸਰਹੱਦ (ਬੁੜੈਲ ਜੇਲ੍ਹ ਦੇ ਪਿੱਛੇ) ਤੋਂ ਸੈਕਟਰ 50/51 ਚੌਂਕ ਤੱਕ, ਅਤੇ ਅੱਗੇ ਸੈਕਟਰ 50/51 ਚੌਂਕ ਤੋਂ ਸਰੋਵਰ ਪੱਥ ਦੇ ਨਾਲ-ਨਾਲ ਸੈਕਟਰ 44/45-50/51 ਚੌਂਕ (ਗਊਸ਼ਾਲਾ ਚੌਂਕ) ਸਮੇਤ ਸੈਕਟਰ 44/45 ਲਾਈਟ ਪੁਆਇੰਟ ਤੱਕ ਆਵਾਜਾਈ ਪੂਰੀ ਤਰ੍ਹਾਂ ਬੰਦ ਜਾਂ ਡਾਇਵਰਟ (ਬਦਲੀ) ਰਹੇਗੀ।

ਇਸੇ ਤਰ੍ਹਾਂ, ਵਿਕਾਸ ਮਾਰਗ ’ਤੇ ਸੈਕਟਰ 43/44/51/52 ਚੌਂਕ (ISBT ਚੌਂਕ) ਤੋਂ ਸੈਕਟਰ 44/45-50/51 ਚੌਂਕ (ਗਊਸ਼ਾਲਾ ਚੌਂਕ) ਤੱਕ ਅਤੇ ਅੱਗੇ ਸੈਕਟਰ 45-46/49/50 ਚੌਂਕ ਵੱਲ ਜਾਣ ਵਾਲੀ ਸੜਕ ਸਮੇਤ ਸੈਕਟਰ 43/44 ਲਾਈਟ ਪੁਆਇੰਟ ਅਤੇ ਸੈਕਟਰ 45/46 ਲਾਈਟ ਪੁਆਇੰਟ ’ਤੇ ਵੀ ਰੂਟ ਬਦਲੇ ਗਏ ਹਨ ਅਤੇ ਪਾਬੰਦੀਆਂ ਲਗਾਈਆਂ ਗਈਆਂ ਹਨ।

ਸ਼ਹਿਰ ਵਿੱਚ ਜਾਮ ਦੀ ਸਥਿਤੀ ਤੋਂ ਬਚਣ ਲਈ ਬੱਸਾਂ ਨੂੰ ਵੀ ਸੈਕਟਰ-43 ਬੱਸ ਅੱਡੇ ਤੱਕ ਪਹੁੰਚਣ ਲਈ ਬਦਲੇ ਹੋਏ ਰੂਟਾਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਹੈ। ਪੁਲੀਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਭਾਵਿਤ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ, ਵੱਖਰੇ ਮਾਰਗ ਚੁਣਨ ਅਤੇ ਤਾਜ਼ਾ ਜਾਣਕਾਰੀ ਲਈ ਚੰਡੀਗੜ੍ਹ ਟਰੈਫ਼ਿਕ ਪੁਲੀਸ ਦੇ ਸੋਸ਼ਲ ਮੀਡੀਆ ਹੈਂਡਲਾਂ (X, Facebook ਅਤੇ Instagram - @trafficchd / @ChandigarhTrafficPolice) ’ਤੇ ਅਪਡੇਟਸ ਦੇਖਦੇ ਰਹੋ।

Advertisement
×