DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਕੀਲਾਂ ਦੇ ਨਾ ਆਉਣ ਕਾਰਨ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ’ਤੇ ਅੱਜ ਨਾ ਹੋਈ ਸੁਣਵਾਈ

16 ਦਸੰਬਰ ਨੂੰ ਮੁਡ਼ ਹੋਵੇਗੀ ਸੁਣਵਾੲੀ

  • fb
  • twitter
  • whatsapp
  • whatsapp
Advertisement

ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੇ ਮਾਮਲੇ ਵਿਚ ਸੁਣਵਾਈ ਹੋਣੀ ਸੀ ਪਰ ਵਕੀਲਾਂ ਦੇ ਨਾ ਆਉਣ ਇਹ ਸੁਣਵਾਈ ਨਾ ਹੋਣੀ ਤੇ ਇਸ ਮਾਮਲੇ ਦੀ ਸੁਣਵਾਈ ਹੁਣ ਭਲਕੇ 16 ਦਸੰਬਰ ਨੂੰ ਹੋਵੇਗੀ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਲਈ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਿੱਸਾ ਲੈਣ ਲਈ ਪੈਰੋਲ ਹਾਸਲ ਕਰਨ ਦਾ ਸਮਾਂ ਤੇਜ਼ੀ ਨਾਲ ਖਤਮ ਹੋ ਰਿਹਾ ਹੈ। ਸੰਸਦੀ ਸੈਸ਼ਨ 19 ਦਸੰਬਰ ਨੂੰ ਖਤਮ ਹੋ ਰਿਹਾ ਹੈ ਅਤੇ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ 16 ਦਸੰਬਰ ਨੂੰ ਹੋਵੇਗੀ, ਜਿਸ ਕਾਰਨ ਮੌਜੂਦਾ ਸੈਸ਼ਨ ’ਚ ਉਨ੍ਹਾਂ ਦੀ ਸ਼ਮੂਲੀਅਤ ਬਾਰੇ ਬੇਯਕੀਨੀ ਹੋਰ ਵੱਧ ਗਈ ਹੈ। ਪੈਰੋਲ ਮਿਲਣ ਦੀ ਸਥਿਤੀ ’ਚ ਵੀ ਉਨ੍ਹਾਂ ਕੋਲ ਸਿਰਫ਼ ਤਿੰਨ ਕੰਮ ਵਾਲੇ ਦਿਨਾਂ ਦਾ ਹੀ ਸਮਾਂ ਬਚਿਆ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਸੰਸਦੀ ਕਾਰਵਾਈ ’ਚ ਹਿੱਸਾ ਲੈਣ ਲਈ ਪੰਜਾਬ ਦੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਆਰਜ਼ੀ ਰਿਹਾਈ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਦਾ ਪੰਜਾਬ ਸਰਕਾਰ ਨੇ ਵਿਰੋਧ ਕੀਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੋ ਦਰਜਨ ਤੋਂ ਵੱਧ ਜਣਿਆਂ ਦੀ ਹੱਤਿਆ ਦੀ ਸਾਜ਼ਿਸ਼ ਰਚ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ ’ਤੇ ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਪੁੱਛਿਆ ਕਿ ਅੰਮ੍ਰਿਤਪਾਲ ਸਿੰਘ ਸੰਸਦ ਵਿਚ ਕਿਹੜੇ ਮੁੱਦੇ ਚੁੱਕੇਗਾ ਤੇ ਕੀ ਇਸ ਲਈ ਉਸ ਨੇ ਤਿਆਰੀ ਕੀਤੀ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਦੀ ਇਸ ਬਾਰੇ ਸੰਸਦ ਮੈਂਬਰ ਨਾਲ ਕੋਈ ਗੱਲਬਾਤ ਨਹੀਂ ਹੋਈ।

Advertisement

Advertisement
Advertisement
×