ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਬਦਲਵੀਂ ਤਰੀਕ ਦਿੱਤੀ ਜਾਵੇ: ਪੀਰਮੁਹੰਮਦ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੇ ਮੁੱਖ ਬੁਲਾਰੇ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਛੋਟੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਦੀ ਵਿਲੱਖਣ ਮਿਸਾਲ ਹੈ । ਜਦੋਂ ਛੋਟੇ ਸਾਹਿਬਜ਼ਾਦਿਆਂ ਅਤੇ...
Advertisement
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੇ ਮੁੱਖ ਬੁਲਾਰੇ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਛੋਟੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਦੀ ਵਿਲੱਖਣ ਮਿਸਾਲ ਹੈ । ਜਦੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦੇ ਦਿਨ ਆਉਂਦੇ ਹਨ ਅਤੇ ਸਾਰੀ ਕੌਮ ਨਿਮਰਤਾ ਤੇ ਸ਼ਰਧਾ ਭਾਵ ਨਾਲ ਉਨ੍ਹਾਂ ਦਿਨਾਂ ਮੌਕੇ ਸ਼ਹੀਦੀ ਜੋੜ ਮੇਲ ਵਿੱਚ ਹਾਜ਼ਰੀ ਭਰਦੀ ਹੈ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਕਾਰਨ ਪੋਹ ਦੇ ਮਹੀਨੇ ਖ਼ਾਸਕਰ ਸ਼ਹੀਦੀ ਹਫ਼ਤੇ ਸਮੇਂ ਕਿਸੇ ਵੀ ਤਰ੍ਹਾਂ ਦਾ ਖੁਸ਼ੀ ਦਾ ਪ੍ਰੋਗਰਾਮ ਰੱਖਣ ਤੋਂ ਅਕਸਰ ਪਰਹੇਜ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਇੱਕ ਅਹਿਮ ਮਸਲਾ ਕੌਮ ਦੇ ਦਰਪੇਸ਼ ਹੈ, ਜਿਸ ਦਿਨ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਹੈ, ਉਸੇ ਦਿਨ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ । ਇਸ ਕਰਕੇ ਦੁਨੀਆਂ ਦੇ ਹਰ ਕੋਨੇ ਵਿੱਚ ਬੈਠਾ ਸਿੱਖ ਦੁਬਿਧਾ ਵਿੱਚ ਹੈ ਕਿ ਉਸ ਦਿਨ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦਾ ਸਮਾਗਮ ਕੀਤਾ ਜਾਵੇ ਜਾਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਜਾਵੇ।
ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਹ ਫੈਸਲਾ ਲੈਣਾ ਚਾਹੀਦਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕੱਤਰਤਾ ਕਰਕੇ ਕੌਮ ਲਈ ਇਹ ਦੁਬਿਧਾ ਨੂੰ ਖਤਮ ਕਰਨ ਦਾ ਆਦੇਸ਼ ਕੀਤਾ ਜਾਵੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕੋਈ ਬਦਲਵੀਂ ਤਰੀਕ ਰੱਖੀ ਜਾਵੇ ਤਾਂ ਜੋ ਦੁਬਿਧਾ ਖਤਮ ਹੋ ਸਕੇ।
ਕੈਪਸ਼ਨ : ਕਰਨੈਲ ਸਿੰਘ ਪੀਰਮੁਹੰਮਦ।
Advertisement
Advertisement
