ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਵੇਂ ਗੁਰੂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਵੱਲੋਂ ਸੈਮੀਨਾਰ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਸੁਸਾਇਟੀ ਦੇ ਅਹੁਦੇਦਾਰ।
Advertisement

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਵੱਲੋਂ ਨੌਵੇਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸੈਮੀਨਾਰ ਕਰਵਾਇਆ ਗਿਆ। ਬੁਲਾਰਿਆਂ ਨੇ ਨਰੋਏ ਸਮਾਜ ਦੀ ਸਿਰਜਣਾ ਲਈ ਗੁਰੂ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਸੈਕਟਰ 44-ਸੀ ਵਿੱਚ ਸੈਮੀਨਾਰ ਦੇ ਮੁੱਖ ਮਹਿਮਾਨ ਤੇ ਕੇਂਦਰੀ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਮਨੁੱਖਤਾ ਨੂੰ ਜਿਹੜੀਆਂ ਸਮੱਸਿਆਵਾਂ ਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਵਿੱਚ ਗੁਰੂ ਤੇਗ ਬਹਾਦਰ ਵਲੋਂ ਦਿਖਾਏ ਗਏ ਰਸਤੇ ‘ਤੇ ਚੱਲ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕਦਾ ਹੈ। ਉੱਘੇ ਚਿੰਤਕ ਡਾ. ਪਿਆਰਾ ਲਾਲ ਗਰਗ ਨੇ ਸਿੱਖ ਫਲਸਫੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਮਿਆਂ ਵਿੱਚ ਦੇਸ਼ ਦੀ ਜੋ ਹਾਲਤ ਬਣੀ ਹੋਈ ਹੈ, ਉਸ ਵਿੱਚ ਗੁਰੂਆਂ ਦੀਆਂ ਸਿੱਖਿਆਵਾਂ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ।

ਭਾਰਤੀ ਮਹਿਲਾ ਫੈਡਰੇਸ਼ਨ ਦੀ ਕੌਮੀ ਸਕੱਤਰ ਪ੍ਰੋ. ਕੰਵਲਜੀਤ ਕੌਰ ਢਿੱਲੋਂ, ਪ੍ਰੋ. ਜਗਦੀਸ਼ ਸਿੰਘ ਮੁਕੇਰੀਆਂ ਨੇ ਸਮਾਜ ਅੰਦਰ ਵੰਡ ਪਾਊ ਅਤੇ ਨਫ਼ਰਤੀ ਵਿਚਾਰਾਂ ਦਾ ਤਿੱਖਾ ਵਿਰੋਧ ਕਰਦਿਆਂ ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਸੈਮੀਨਾਰ ਨੂੰ ਕੇਂਦਰੀ ਸਿੰਘ ਸਭਾ ਦੇ ਪ੍ਰਧਾਨ ਪ੍ਰੋਫੈਸਰ ਸ਼ਾਮ ਸਿੰਘ, ਚੇਅਰਮੈਨ ਸ਼ਲਿੰਦਰ ਕੌਰ, ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਜੰਮੂ ਨੇ ਵੀ ਸੰਬੋਧਨ ਕੀਤਾ ਜਦਕਿ ਸਟੇਜ ਸੰਚਾਲਨ ਪ੍ਰੋ. ਗੁਰਮੇਜ ਸਿੰਘ ਨੇ ਕੀਤਾ। ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪ੍ਰੋ. ਕੰਵਲਜੀਤ ਕੌਰ ਢਿੱਲੋਂ, ਪ੍ਰੋ. ਜਗਦੀਸ਼ ਸਿੰਘ ਮੁਕੇਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸੈਮੀਨਾਰ ਮੌਕੇ ਕੰਬੋਜ਼ ਹਸਪਤਾਲ ਨੇ ਸ਼ੂਗਰ ਚੈੱਕਅੱਪ ਦਾ ਮੁਫ਼ਤ ਕੈਂਪ ਲਾਇਆ।

Advertisement

Advertisement
Show comments