ਲੋੜਵੰਦ ਦਸ ਜੋੜਿਆਂ ਦੇ ਹੋਏ ਆਨੰਦ ਕਾਰਜ
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ ਦਰਬਾਰ ਸੈਕਟਰ 90-91 ਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਦਸ ਧੀਆਂ ਦੇ ਸਮੂਹਿਕ ਆਨੰਦ ਕਾਰਜ ਕਰਾਏ ਗਏ।ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਨਵ ਵਿਆਹਿਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਪਿਛਲੇ 35 ਵਰ੍ਹਿਆਂ ਤੋਂ ਸਮਾਜਿਕ ਕਾਰਜਾਂ ਵਿਚ ਜੁਟੇ ਸਟੇਟ ਐਵਾਰਡੀ ਫੂਲਰਾਜ ਸਿੰਘ ਤੇ ਉਨ੍ਹਾਂ ਦੀ ਟੀਮ ਦੀ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ।
ਸੁਸਾਇਟੀ ਦੇ ਪ੍ਰਧਾਨ ਫੂਲਰਾਜ ਸਿੰਘ ਨੇ ਦੱਸਿਆ ਕਿ ਹਰ ਜੋੜੇ ਨੂੰ ਰੋਜ਼ਮਰ੍ਹਾ ਦੀ ਵਰਤੋਂ ਵਾਲਾ ਲੱਖ ਰੁਪਏ ਦੇ ਕਰੀਬ ਦਾ ਸਾਮਾਨ ਵੀ ਭੇਟ ਕੀਤਾ ਗਿਆ ਹੈ। ਇਸ ਮੌਕੇ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਟਰੇਡਰ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਡੀਐੱਸਪੀ ਹਰਸਿਮਰਨ ਸਿੰਘ ਬੱਲ, ਜੇ ਐੱਲ ਪੀ ਐੱਲ ਦੇ ਡਾਇਰੈਕਟਰ ਪਰਮਜੀਤ ਸਿੰਘ ਚੌਹਾਨ, ਜਗਜੀਤ ਸਿੰਘ ਕਾਹਲੋਂ, ਮਾਸਟਰ ਭੁਪਿੰਦਰ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਹਰਪਾਲ ਸਿੰਘ ਚੰਨਾ ਹਾਜ਼ਰ ਸਨ।
