ਅਗਨੀਪਥ ਯੋਜਨਾ ਖ਼ਿਲਾਫ਼ ਰੋਹ ਭਖਿਆ

ਅਗਨੀਪਥ ਯੋਜਨਾ ਖ਼ਿਲਾਫ਼ ਰੋਹ ਭਖਿਆ

ਚੰਡੀਗੜ੍ਹ ਵਿੱਚ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਤੇ ਵਿਦਿਆਰਥੀ। -ਫੋਟੋ: ਮਨੋਜ ਮਹਾਜਨ

ਕੁਲਦੀਪ ਸਿੰਘ

ਚੰਡੀਗੜ੍ਹ, 24 ਜੂਨ

ਫੌਜ ਵਿੱਚ ਭਰਤੀ ਲਈ ਕੇਂਦਰ ਸਰਕਾਰ ਵੱਲੋਂ ਲਿਆਦੀ ਗਈ ਅਗਨੀਪਥ ਯੋਜਨਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ’ਤੇ ਇਥੇ ਡੀਸੀ ਦਫ਼ਤਰ ਅੱਗੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਵਿੱਚ ਕਿਸਾਨਾਂ ਤੋਂ ਇਲਾਵਾ ਵਿਦਿਆਰਥੀ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਡੀਸੀ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਅਗਨੀਪਥ ਯੋਜਨਾ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਸੈਨਿਕ ਵਿੰਗ) ਹਰਿਆਣਾ ਦੇ ਸੂਬਾ ਪ੍ਰਧਾਨ ਅਨੁਰਾਗ ਲਠਵਾਲ, ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ ਤੋਂ ਚੌਧਰੀ ਕੁਲਦੀਪ ਸਿੰਘ ਕੁੰਡੂ ਅਤੇ ਬੀਬੀ ਰਾਜ ਕੌਰ ਗਿੱਲ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਤੋਂ ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਬਾਬਾ ਸਾਧੂ ਸਿੰਘ ਸਾਰੰਗਪੁਰ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਚੰਡੀਗੜ੍ਹ ਪੰਜਾਬੀ ਮੰਚ ਤੋਂ ਦੇਵੀ ਦਿਆਲ ਸ਼ਰਮਾ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਤੋਂ ਅਮਨ, ਨੌਜਵਾਨ ਭਾਰਤ ਸਭਾ (ਪੰਜਾਬ) ਤੋਂ ਮਾਨਵਜੋਤ ਨੇ ਕਿਹਾ ਕਿ ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਨ ਵਾਲੀ ਹੈ ਕਿਉਂਕਿ ਛੋਟੀ ਉਮਰ ਵਿੱਚ ਰਿਟਾਇਰ ਹੋਣ ਉਪਰੰਤ ਵੱਡੀ ਗਿਣਤੀ ਨੌਜਵਾਨਾਂ ਦਾ ਕਰੀਅਰ ਖਰਾਬ ਹੋ ਜਾਵੇਗਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰ ਅਗਨੀਪਥ ਯੋਜਨਾ ਰਾਹੀਂ ਦੇਸ਼ ਦੀ ਸੁਰੱਖਿਆ ਨੂੰ ਖਤਰੇ ਵਿਚ ਪਾ ਰਹੀ ਹੈ।

ਮੁਹਾਲੀ (ਪੱਤਰ ਪ੍ਰੇਰਕ): ਸਾਬਕਾ ਸੈਨਿਕਾਂ ਅਤੇ ਕਿਸਾਨ ਜਥੇਬੰਦੀਆਂ ਨੇ ਅਗਨੀਪਥ ਯੋਜਨਾ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਲੌਰ ਨੇ 24 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਐੱਸਡੀਐੱਮ ਹਰਬੰਸ ਸਿੰਘ ਨੂੰ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਸੌਂਪਿਆ। ਉਧਰ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਸੂਬਾ ਆਗੂ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਵੱਖਰਾ ਮੰਗ ਪੱਤਰ ਸੌਂਪ ਕੇ ਅਗਨੀਪਥ ਯੋਜਨਾ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਅਗਨੀਪਥ ਯੋਜਨਾ ਨੌਜਵਾਨਾਂ ਨਾਲ ਬੇਇਨਸਾਫ਼ੀ ਹੈ। ਰੈਜ਼ੀਮੈਂਟ ਦੇ ਸਮਾਜਿਕ ਢਾਂਚੇ ਨੂੰ ਰਾਤੋ-ਰਾਤ ਬਦਲਣ ਨਾਲ ਜਵਾਨਾਂ ਦੇ ਮਨੋਬਲ ’ਤੇ ਬੁਰਾ ਪ੍ਰਭਾਵ ਪਵੇਗਾ।

ਫੌਜ ’ਚ ਭਰਤੀ ਲਈ ਪਹਿਲਾਂ ਵਾਲੀ ਯੋਜਨਾ ਜਾਰੀ ਰੱਖਣ ’ਤੇ ਜ਼ੋਰ

ਕੁਰਾਲੀ (ਮਿਹਰ ਸਿੰਘ): ਅਗਨੀਪਥ ਯੋਜਨਾ ਖ਼ਿਲਾਫ਼ ਮਾਜਰੀ ਬਲਾਕ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਲੋਕ ਹਿੱਤ ਮਿਸ਼ਨ, ਕਿਸਾਨ ਯੂਨੀਅਨ ਰਾਜੇਵਾਲ, ਦੇਸ ਪੁਆਧ ਨੌਜਵਾਨ ਸਭਾ ਅਤੇ ਸਾਬਕਾ ਸੈਨਿਕ ਵਿੰਗ ਨੇ ਕੇਂਦਰ ਸਰਕਾਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਇਸ ਸਕੀਮ ਨੂੰ ਰੱਦ ਕਰਕੇ ਫੌਜ ਵਿੱਚ ਭਰਤੀ ਲਈ ਪਹਿਲਾਂ ਵਾਲੀ ਪ੍ਰਕਿਰਿਆ ਜਾਰੀ ਰੱਖਣ ਦੀ ਮੰਗ ਕੀਤੀ ਗਈ। ਇਸੇ ਦੌਰਾਨ ਗੁਰਮੀਤ ਸਿੰਘ ਸ਼ਾਂਟੂ, ਮਨਦੀਪ ਸਿੰਘ ਖਿਜ਼ਰਾਬਾਦ, ਰਵਿੰਦਰ ਸਿੰਘ ਵਜੀਦਪੁਰ, ਦਰਸ਼ਨ ਸਿੰਘ ਖੇੜਾ, ਜਗਦੇਵ ਸਿੰਘ ਮਲੋਆ, ਹਰਜੀਤ ਸਿੰਘ ਹਰਮਨ, ਗੁਰਸ਼ਰਨ ਸਿੰਘ ਨੱਗਲ, ਰਵਿੰਦਰ ਸਿੰਘ ਹੁਸ਼ਿਆਰਪੁਰ, ਗੁਰਬਚਨ ਸਿੰਘ ਮੁੰਧੋਂ ਤੇ ਬਲਵਿੰਦਰ ਸਿੰਘ ਰੰਗੂਆਣਾ ਨੇ ਕਿਹਾ ਕਿ ਸਰਕਾਰ ਇਸ ਸਕੀਮ ਰਾਹੀਂ ਜਿੱਥੇ ਤਨਖਾਹਾਂ ਬਚਾਉਣ ਲਈ ਠੇਕੇਦਾਰੀ ਸਿਸਟਮ ਲਾਗੂ ਕਰ ਰਹੀ ਹੈ, ਉਥੇ ਹੀ ਅਗਨੀਵੀਰਾਂ ਨੂੰ ਕੇਵਲ ਚਾਰ ਸਾਲਾਂ ਦੀ ਡਿਊਟੀ ਦਿੱਤੀ ਜਾ ਰਹੀ ਹੈ। ਇਸ ਨਾਲ ਜਿਥੇ ਦੇਸ਼ ਦੀ ਸੁਰੱਖਿਆ ਲਈ ਖਤਰਾ ਪੈਦਾ ਹੋਵੇਗਾ, ਉੱਥੇ ਚਾਰ ਸਾਲ ਬਾਅਦ ਨੌਜਵਾਨ ਫਿਰ ਬੇਰੁਜ਼ਗਾਰ ਹੋ ਜਾਣਗੇ। ਇਸ ਲਈ ਸਰਕਾਰ ਜਲਦੀ ਇਸ ਸਕੀਮ ਨੂੰ ਵਾਪਸ ਲਏ। ਇਸ ਦੌਰਾਨ ਰਾਸ਼ਟਰਪਤੀ ਦੇ ਨਾਂ ਨਾਇਬ ਤਹਿਸੀਲਦਾਰ ਮਾਜਰੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਤਰਲੋਚਨ ਸਿੰਘ ਹੁਸ਼ਿਆਰਪੁਰ, ਦਿਲਬਾਗ ਸਿੰਘ ਨੱਗਲ, ਬਲਵਿੰਦਰ ਸਿੰਘ ਕਾਦੀਮਾਜਰਾ, ਜੱਸਾ ਰਸੂਲਪੁਰ, ਗੁਲਜ਼ਾਰ ਸਿੰਘ ਬੜੌਦੀ, ਗੁਰਮੀਤ ਸਿੰਘ ਮੀਆਂਪੁਰ, ਗੁਰਮੀਤ ਮਾਜਰੀ, ਜੰਗ ਸਿੰਘ ਮੁੰਧੋਂ, ਭਗਤ ਸਿੰਘ ਭਗਤਮਾਜਰਾ, ਬਹਾਦਰ ਸਿੰਘ ਮੁੰਧੋਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All