ਅਨੁਪਮ ਖੇਰ ਦੇ ‘ਟਵੀਟ’ ਖ਼ਿਲਾਫ਼ ਗੁੱਸਾ ਭੜਕਿਆ

ਸਿੱਖਾਂ ਤੇ ਕਾਂਗਰਸੀ ਵਰਕਰਾਂ ਨੇ ਬਾਲੀਵੁੱਡ ਅਦਾਕਾਰ ਦਾ ਪੁਤਲਾ ਸਾੜਿਆ

ਅਨੁਪਮ ਖੇਰ ਦੇ ‘ਟਵੀਟ’ ਖ਼ਿਲਾਫ਼ ਗੁੱਸਾ ਭੜਕਿਆ

ਅਦਾਕਾਰ ਅਨੁਪਮ ਖੇਰ ਦਾ ਪੁਤਲਾ ਸਾੜਦੇ ਹੋਏ ਚੰਡੀਗਡ਼੍ਹ ਵਾਸੀ।

ਪੱਤਰ ਪ੍ਰੇਰਕ
ਚੰਡੀਗੜ੍ਹ, 2 ਜੁਲਾਈ

ਫ਼ਿਲਮ ਅਭਿਨੇਤਾ ਅਤੇ ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਕਿਰਨ ਖੇਰ ਦੇ ਪਤੀ ਅਨੁਪਮ ਖੇਰ ਵੱਲੋਂ ਸੋਸ਼ਲ ਮੀਡੀਆ ‘ਟਵਿੱਟਰ’ ਉੱਤੇ ਕੀਤੇ ਗਏ ਟਵੀਟ ‘ਸਵਾ ਲਾਖ ਸੇ ਏਕ ਭਿੜਾਊਂ’ ਖ਼ਿਲਾਫ਼ ਅੱਜ ਧਾਰਮਿਕ ਖੇਮੇ ਵਿੱਚ ਖੇਰ ਪ੍ਰਤੀ ਗੁੱਸੇ ਦੀ ਲਹਿਰ ਫੈਲ ਗਈ। ਸੈਕਟਰ-20 ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ (ਖੇੜੀ) ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਿੰਦਰਬੀਰ ਸਿੰਘ ਹੈਪੀ ਦੀ ਅਗਵਾਈ ਵਿੱਚ ਇਕੱਤਰ ਹੋਏ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਅਨੁਪਮ ਖੇਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਵੀ ਕੀਤੀ। ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਲਵ ਕੁਮਾਰ ਦੀ ਅਗਵਾਈ ਵਿੱਚ ਕਾਂਗਰਸੀ ਵਰਕਰ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਿੰਦਰਬੀਰ ਸਿੰਘ ਹੈਪੀ, ਕਾਂਗਰਸੀ ਆਗੂ ਲਵ ਕੁਮਾਰ, ਗੁਰਪ੍ਰੀਤ ਗਾਪੀ, ਹਰਮੋਹਿੰਦਰ ਸਿੰਘ ਲੱਕੀ ਆਦਿ ਨੇ ਕਿਹਾ ਕਿ ਅਨੁਪਮ ਖੇਰ ਨੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਊਚਾਰੇ ਸ਼ਬਦਾਂ ਦੀ ਨਕਲ ਕਰਕੇ ਘੋਰ ਅਪਰਾਧ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਅਨੁਪਮ ਖੇਰ ਖਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਊਹ ਅਜਿਹੀ ਹਰਕਤ ਨਾ ਕਰ ਸਕਣ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All