ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ
ਪੰਜਾਬ ਦੇ ਸੀਨੀਅਰ ਸਿਆਸਤਦਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਜੋਸ਼ੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਗੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ...
Advertisement
ਪੰਜਾਬ ਦੇ ਸੀਨੀਅਰ ਸਿਆਸਤਦਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਜੋਸ਼ੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਗੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਵੱਡੀ ਗਿਣਤੀ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ ਲੰਬਾ ਸਮਾਂ ਭਾਜਪਾ ਲਈ ਕੰਮ ਕੀਤਾ ਅਤੇ ਉਸ ਤੋਂ ਬਾਅਦ ਉਹ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੀ ਅਸਤੀਫਾ ਦੇ ਦਿੱਤਾ ਸੀ।
Advertisement
Advertisement
×