ਹਲਕਾ ਅਮਲੋਹ ਦੇ ਸਰਕਲ ਪ੍ਰਧਾਨਾਂ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹਲਕਾ ਅਮਲੋਹ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਇੱਥੇ ਹਲਕਾ ਅਮਲੋਹ ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਨਜੀਤ ਸਿੰਘ ਚਨਾਰਥਲ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਜਥੇਦਾਰ ਹਰਬੰਸ ਸਿੰਘ ਬਡਾਲੀ ਨੂੰ ਸਰਕਲ ਅਮਲੋਹ ਦਿਹਾਤੀ, ਬਲਜਿੰਦਰ ਸਿੰਘ ਸੇਖੋਂ ਨੂੰ ਸਰਕਲ ਡਡਹੇੜੀ ਦਿਹਾਤੀ, ਜਰਨੈਲ ਸਿੰਘ ਮਾਜਰੀ ਨੂੰ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ, ਹਰਵਿੰਦਰ ਸਿੰਘ ਬਿੰਦਾ ਮਾਜਰੀ ਨੂੰ ਸਰਕਲ ਸਲਾਣਾ ਦਿਹਾਤੀ, ਹਰਿੰਦਰ ਸਿੰਘ ਦੀਵਾ ਨੂੰ ਸਰਕਲ ਬੁੱਗਾ ਕਲਾਂ ਦਾ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ੍ਰੀ ਰਾਕੇਸ਼ ਕੁਮਾਰ ਸ਼ਾਹੀ ਨੂੰ ਸਰਕਲ ਪ੍ਰਧਾਨ ਅਮਲੋਹ ਸ਼ਹਿਰੀ, ਕੁਲਵਿੰਦਰ ਸਿੰਘ ਭੰਗੂ ਨੂੰ ਸਰਕਲ ਮੰਡੀ ਗੋਬਿੰਦਗੜ੍ਹ ਸ਼ਹਿਰੀ, ਨਾਜਰ ਸਿੰਘ ਨੂੰ ਸਰਕਲ ਪ੍ਰਧਾਨ ਸੰਤ ਨਗਰ ਅਤੇ ਸੋਮਨਾਥ ਸਿੰਘ ਕੌਂਸਲਰ ਨੂੰ ਸਰਕਲ ਪ੍ਰਧਾਨ ਅਜਨਾਲੀ ਸ਼ਹਿਰੀ ਬਣਾਇਆ ਗਿਆ। ਉਨ੍ਹਾਂ ਨਵੇ ਬਣਾਏ ਪ੍ਰਧਾਨਾ ਨੂੰ ਵਧਾਈ ਦਿੱਤੀ।