DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜ ਸਤੰਬਰ ਨੂੰ ਭੁੱਖ ਹੜਤਾਲ ਰੱਖਣ ਦਾ ਐਲਾਨ

ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਅੱਜ ਮੁਹਾਲੀ ਦੇ ਸਕੂਲ ਸਿੱਖਿਆ ਬੋਰਡ ਨੇੜਲੇ ਚੌਕ ਉੱਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮੁਜ਼ਾਹਰਾ ਕੀਤਾ। ਕਰਮਚਾਰੀਆਂ ਵੱਲੋਂ ਪਹਿਲਾਂ ਮੋਟਰਸਾਈਕਲ ਰੈਲੀ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ ਪਰ ਭਾਰੀ ਮੀਂਹ ਕਾਰਨ ਇਹ ਮੁਲਤਵੀ...
  • fb
  • twitter
  • whatsapp
  • whatsapp
featured-img featured-img
ਮੁਹਾਲੀ ਦੇ ਸਿੱਖਿਆ ਬੋਰਡ ਚੌਕ ਨੇੜੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।
Advertisement
ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਅੱਜ ਮੁਹਾਲੀ ਦੇ ਸਕੂਲ ਸਿੱਖਿਆ ਬੋਰਡ ਨੇੜਲੇ ਚੌਕ ਉੱਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮੁਜ਼ਾਹਰਾ ਕੀਤਾ। ਕਰਮਚਾਰੀਆਂ ਵੱਲੋਂ ਪਹਿਲਾਂ ਮੋਟਰਸਾਈਕਲ ਰੈਲੀ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਸੀ ਪਰ ਭਾਰੀ ਮੀਂਹ ਕਾਰਨ ਇਹ ਮੁਲਤਵੀ ਕਰ ਦਿੱਤਾ ਅਤੇ ਚੌਕ ਉੱਤੇ ਹੀ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸੀਪੀਐੱਫ਼ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਇਸ ਮੌਕੇ ਦੱਸਿਆ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਪ੍ਰਦਰਸ਼ਨ ਕਰਨ ਦੇ ਫੈਸਲੇ ਤਹਿਤ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਮਿਲਣਾ ਮੁਲਾਜ਼ਮ ਦਾ ਹੱਕ ਹੈ ਅਤੇ ਕਰਮਚਾਰੀਆਂ ਨੂੰ ਪੈਨਸ਼ਨ ਤੋਂ ਵਾਂਝੇ ਰੱਖਣਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਲਗਾਤਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਲਾਰੇ ਲਾਉਂਦੀਆਂ ਆ ਰਹੀਆਂ ਹਨ ਪਰ ਹਕੀਕਤ ਵਿਚ ਕੁੱਝ ਨਹੀਂ ਕੀਤਾ ਜਾ ਰਿਹਾ।

Advertisement

ਯੂਨੀਅਨ ਨੇ ਐਲਾਨ ਕੀਤਾ ਕਿ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਇੱਕ ਦਿਨਾ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ ਪਹਿਲੀ ਅਕਤੂਬਰ ਨੂੰ ਸੋਸ਼ਲ ਮੀਡੀਆ ਉੱਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁਹਿੰਮ ਚਲਾਈ ਜਾਵੇਗੀ।ਇਸ ਮੌਕੇ ਤਜਿੰਦਰ ਸਿੰਘ, ਅਮਿਤ ਕਟੋਚ, ਪ੍ਰਭਦੀਪ ਸਿੰਘ, ਸ਼ਿਵ ਕੁਮਾਰ, ਸਤਨਾਮ ਸਿੰਘ, ਮਨਜੋਤ ਸਿੰਘ, ਪਰਮਜੀਤ ਕੌਰ, ਬਲਜਿੰਦਰ ਕੌਰ, ਰਾਜੀਵ ਕੁਮਾਰ, ਬਲਵਿੰਦਰ ਸਿੰਘ, ਵਿਜੇ ਕੁਮਾਰ, ਹਰਪ੍ਰੀਤ ਸਿੰਘ, ਦੀਪਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਐਨਪੀਐੱਸ ਕਰਮਚਾਰੀ ਹਾਜ਼ਰ ਸਨ।

Advertisement
×