ਪੰਜ ਸਤੰਬਰ ਨੂੰ ਭੁੱਖ ਹੜਤਾਲ ਰੱਖਣ ਦਾ ਐਲਾਨ
ਸੀਪੀਐੱਫ਼ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਇਸ ਮੌਕੇ ਦੱਸਿਆ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਪ੍ਰਦਰਸ਼ਨ ਕਰਨ ਦੇ ਫੈਸਲੇ ਤਹਿਤ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਮਿਲਣਾ ਮੁਲਾਜ਼ਮ ਦਾ ਹੱਕ ਹੈ ਅਤੇ ਕਰਮਚਾਰੀਆਂ ਨੂੰ ਪੈਨਸ਼ਨ ਤੋਂ ਵਾਂਝੇ ਰੱਖਣਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਲਗਾਤਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਲਾਰੇ ਲਾਉਂਦੀਆਂ ਆ ਰਹੀਆਂ ਹਨ ਪਰ ਹਕੀਕਤ ਵਿਚ ਕੁੱਝ ਨਹੀਂ ਕੀਤਾ ਜਾ ਰਿਹਾ।
ਯੂਨੀਅਨ ਨੇ ਐਲਾਨ ਕੀਤਾ ਕਿ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਇੱਕ ਦਿਨਾ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ ਪਹਿਲੀ ਅਕਤੂਬਰ ਨੂੰ ਸੋਸ਼ਲ ਮੀਡੀਆ ਉੱਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁਹਿੰਮ ਚਲਾਈ ਜਾਵੇਗੀ।ਇਸ ਮੌਕੇ ਤਜਿੰਦਰ ਸਿੰਘ, ਅਮਿਤ ਕਟੋਚ, ਪ੍ਰਭਦੀਪ ਸਿੰਘ, ਸ਼ਿਵ ਕੁਮਾਰ, ਸਤਨਾਮ ਸਿੰਘ, ਮਨਜੋਤ ਸਿੰਘ, ਪਰਮਜੀਤ ਕੌਰ, ਬਲਜਿੰਦਰ ਕੌਰ, ਰਾਜੀਵ ਕੁਮਾਰ, ਬਲਵਿੰਦਰ ਸਿੰਘ, ਵਿਜੇ ਕੁਮਾਰ, ਹਰਪ੍ਰੀਤ ਸਿੰਘ, ਦੀਪਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਐਨਪੀਐੱਸ ਕਰਮਚਾਰੀ ਹਾਜ਼ਰ ਸਨ।