ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-29 ਦੇ ਅਹੁਦੇਦਾਰਾਂ ਦਾ ਐਲਾਨ
ਇੱਥੋਂ ਦੇ ਸੈਕਟਰ-29 ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਾਰਜਕਾਰਨੀ ਦੇ ਅਹੁਦੇਦਾਰਾ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਦੌਰਾਨ ਹਰਬੰਸ...
Advertisement
ਇੱਥੋਂ ਦੇ ਸੈਕਟਰ-29 ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਾਰਜਕਾਰਨੀ ਦੇ ਅਹੁਦੇਦਾਰਾ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਦੌਰਾਨ ਹਰਬੰਸ ਸਿੰਘ ਨੂੰ ਜਨਰਲ ਸਕੱਤਰ, ਸੁਖਦੇਵ ਸਿੰਘ ਨੂੰ ਮੀਤ ਪ੍ਰਧਾਨ, ਰਵਿੰਦਰਪਾਲ ਸਿੰਘ ਨੂੰ ਹੈੱਡ ਕੈਸ਼ੀਅਰ, ਰਣਜੀਤ ਸਿੰਘ ਨੂੰ ਮੁੱਖ ਸਟੋਰਕੀਪਰ, ਤਰਲੋਚਨ ਸਿੰਘ ਨੂੰ ਦਫ਼ਤਰ ਸਕੱਤਰ, ਇੰਦਰਜੀਤ ਸਿੰਘ ਨੂੰ ਪ੍ਰਚਾਰ ਸਕੱਤਰ, ਅਮਰਜੀਤ ਸਿੰਘ ਨੂੰ ਇੰਚਾਰਜ ਮੋਦੀਖਾਨਾ, ਕੁਲਵੰਤ ਸਿੰਘ ਤੇ ਸੁਖਵਿੰਦਰ ਸਿੰਘ ਨੂੰ ਬਿਲਡਿੰਗ ਇੰਚਾਰਜ, ਗੁਰਦੀਪ ਸਿੰਘ ਨੂੰ ਮੈਨੇਜਰ ਅਤੇ ਪਰਮਿੰਦਰ ਸਿੰਘ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਦੀ ਚੋਣ ਪਿਛਲੇ ਦਿਨੀ ਹੋਈ ਸੀ, ਜਿਸ ਵਿੱਚ ਮਨਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਸੀ।
Advertisement
Advertisement
×