ਗੁਰਦੁਆਰਾ ਲੰਬਿਆਂ ਸਾਹਿਬ ਵਿਖੇ ਸਾਲਾਨਾ ਸਮਾਗਮ ਅੱਜ
ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਅਗਵਾਈ ਹੇਠ 44ਵਾਂ ਸਾਲਾਨਾ ਸੰਤ ਸਮਾਗਮ 2 ਅਗਸਤ ਦਿਨ ਸ਼ਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਭਾਈ ਅਮਰਾਓ ਸਿੰਘ ਲੰਬਿਆਂ ਵਾਲਿਆਂ ਨੇ ਦੱਸਿਆ...
Advertisement
ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਅਗਵਾਈ ਹੇਠ 44ਵਾਂ ਸਾਲਾਨਾ ਸੰਤ ਸਮਾਗਮ 2 ਅਗਸਤ ਦਿਨ ਸ਼ਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਭਾਈ ਅਮਰਾਓ ਸਿੰਘ ਲੰਬਿਆਂ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਧਾਰਮਿਕ ਦੀਵਾਨ ਸਜੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਰਾਗੀ, ਢਾਡੀ, ਕੀਰਤਨੀ ਜਥੇ ਅਤੇ ਸੰਤ ਮਹਾਂਪੁਰਸ਼ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।
Advertisement
Advertisement