ਸਕੂਲ ਵਿੱਚ ਸਾਲਾਨਾ ਸਮਾਗਮ
ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਦਾ ਦੋ ਰੋਜ਼ਾ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਅਤੇ ਚੰਡੀਗੜ੍ਹ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਕੂਲ ਦੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਕੀਤਾ। ਸਕੂਲ ਦੇ ਚੇਅਰਮੈਨ ਰਣਜੀਤ ਸਿੰਘ...
Advertisement
ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਦਾ ਦੋ ਰੋਜ਼ਾ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਅਤੇ ਚੰਡੀਗੜ੍ਹ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਕੂਲ ਦੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਕੀਤਾ। ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਕ੍ਰਿਤਿਕਾ ਕੌਸ਼ਿਕ, ਜੈ ਕੌਰ ਗਿੱਲ, ਪਰਮਜੀਤ ਕੌਰ ਗਿੱਲ, ਤੇਜ ਪ੍ਰੀਤ ਸਿੰਘ ਗਿੱਲ, ਅਮਨਪ੍ਰੀਤ ਸਿੰਘ ਗਿੱਲ, ਤਜਿੰਦਰ ਸਿੰਘ ਸਰਾਂ ਵਾਈਸ ਪ੍ਰਿੰਸੀਪਲ, ਸ਼ਿਵ ਸ਼ੰਕਰ ਪੌਲ, ਰਣਧੀਰ ਸਿੰਘ ਧੀਰਾ, ਭੁਪਿੰਦਰ ਸਿੰਘ ਕਾਲਾ ਹਾਜ਼ਰ ਸਨ। ਇਸ ਮੌਕੇ ਬੱਚਿਆਂ ਨੇ ਭਾਰਤ ਨਾਟੀਅਮ, ਗਿੱਧਾ ਭੰਗੜਾ ਅਤੇ ਹੋਰ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ। ਰਾਜਪਾਲ ਨੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਸਟਾਫ ਦਾ ਸਨਮਾਨ ਕੀਤਾ।
Advertisement
Advertisement
×

