ਸ਼ਹੀਦ ਸਿੰਘਾਂ ਦੇ ਅਸਥਾਨ ’ਤੇ ਸਾਲਾਨਾ ਸਮਾਗਮ
ਇੱਥੋਂ ਨੇੜਲੇ ਪਿੰਡ ਮਕੌੜੀ ਕਲਾਂ ਵਿੱਚ ਸ਼ਹੀਦ ਸਿੰਘਾਂ ਦੇ ਅਸਥਾਨ ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਮੁੱਖ ਸੇਵਾਦਾਰ ਜਸਵਿੰਦਰ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ...
Advertisement
ਇੱਥੋਂ ਨੇੜਲੇ ਪਿੰਡ ਮਕੌੜੀ ਕਲਾਂ ਵਿੱਚ ਸ਼ਹੀਦ ਸਿੰਘਾਂ ਦੇ ਅਸਥਾਨ ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਮੁੱਖ ਸੇਵਾਦਾਰ ਜਸਵਿੰਦਰ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਮਨਜੀਤ ਸਿੰਘ ਆਬਿਆਣਾ ਦੇ ਢਾਡੀ ਜਥੇ ਨੇ ਸੰਗਤ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਅਤੇ ਸਰਪੰਚ ਕੁਲਵਿੰਦਰ ਕੌਰ, ਨਰਿੰਦਰ ਸਿੰਘ ਲੌਂਗੀਆ, ਤਰਲੋਚਨ ਸਿੰਘ ਥਲੀ ਕਲਾਂ, ਸਾਬਕਾ ਸਰਪੰਚ ਅਮਰਜੀਤ ਕੌਰ ਭੰਗੂ ਅਤੇ ਹਰਜਿੰਦਰ ਸਿੰਘ ਭੰਗੂ ਪ੍ਰਧਾਨ ਖੇਤੀਬਾੜੀ ਸਹਿਕਾਰੀ ਸਭਾ ਅਹਿਮਦਪੁਰ ਆਦਿ ਨੇ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਲਾਲੀ ਤੋਂ ਬਿਨਾਂ ਸਾਧੂ ਸਿੰਘ ਵੜੈਚ ਡੰਗੌਲੀ ਦਾ ਵਿਸ਼ੇਸ਼ ਯੋਗਦਾਨ ਰਿਹਾ।
Advertisement
Advertisement
Advertisement
×