ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਦੇ ਸਾਲਾਨਾ ਸਮਾਗਮ ਸਮਾਪਤ
ਐੱਸ.ਏ.ਐੱਸ. ਨਗਰ (ਮੁਹਾਲੀ): ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਇੱਥੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ (ਸੈਕਟਰ-82) ਵਿੱਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸੇ ਦੌਰਾਨ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸੰਤ ਮੰਡਲ...
Advertisement
ਐੱਸ.ਏ.ਐੱਸ. ਨਗਰ (ਮੁਹਾਲੀ): ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਇੱਥੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ (ਸੈਕਟਰ-82) ਵਿੱਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸੇ ਦੌਰਾਨ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਵਿੱਚ ਅੱਖਾਂ ਦੀ ਜਾਂਚ ਅਤੇ ਅਪਰੇਸ਼ਨ ਕੈਂਪ ਲਾਇਆ ਗਿਆ। ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾਕਟਰ ਜੇਪੀ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੈਂਕੜੇ ਮਰੀਜ਼ਾਂ ਦੀਆਂ ਲੱਖਾਂ ਦੀ ਜਾਂਚ ਕੀਤੀ ਅਤੇ ਦਰਜਨਾਂ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ ਅਤੇ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ। ਅਖੀਰ ਵਿੱਚ ਪ੍ਰਚਾਰਕ ਬਾਬਾ ਅਮਰਾਓ ਸਿੰਘ ਲੰਬਿਆਂ ਨੇ ਡਾਕਟਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
×