ਸਿੱਸਵਾਂ ’ਚ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ
ਗੁਰੂ ਤੇਗ ਬਹਾਦਰ ਨੂੰ ਸਮਰਪਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਪਿੰਡ ਸਿੱਸਵਾਂ ਵਿੱਚ ਸਾਲਾਨਾ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਸੰਤ ਕੁਲਜੀਤ ਸਿੰਘ ਦੀ ਨਿਗਰਾਨੀ ਹੇਠ ਸੱਚਖੰਡਵਾਸੀ ਸੰਤ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਯਾਦ ਵਿੱਚ ਸ਼ੁਰੂ ਹੋਇਆ। ਭਾਈ ਅਮਰਜੀਤ ਸਿੰੰਘ ਨੇ ਦੱਸਿਆ ਕਿ...
Advertisement
ਗੁਰੂ ਤੇਗ ਬਹਾਦਰ ਨੂੰ ਸਮਰਪਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਪਿੰਡ ਸਿੱਸਵਾਂ ਵਿੱਚ ਸਾਲਾਨਾ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਸੰਤ ਕੁਲਜੀਤ ਸਿੰਘ ਦੀ ਨਿਗਰਾਨੀ ਹੇਠ ਸੱਚਖੰਡਵਾਸੀ ਸੰਤ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਯਾਦ ਵਿੱਚ ਸ਼ੁਰੂ ਹੋਇਆ। ਭਾਈ ਅਮਰਜੀਤ ਸਿੰੰਘ ਨੇ ਦੱਸਿਆ ਕਿ ਭਾਈ ਗੁਰਮੀਤ ਸਿੰਘ ਸ਼ੀਸ਼ ਮਹਿਲ, ਗਿਆਨੀ ਗੁਰਪਾਲ ਸਿੰਘ ਗੁੱਲਰਵਾਲ, ਢਾਡੀ ਗੁਰਦੇਵ ਸਿੰਘ ਮਸੋਲ, ਬਾਬਾ ਪੰਜਾਬ ਸਿੰਘ ਮਾਧਪੁਰ, ਬਾਬਾ ਸਰੂਪ ਸਿੰਘ ਚੰਡੀਗੜ੍ਹ, ਬਾਬਾ ਭੁਪਿੰਦਰ ਸਿੰਘ ਮਾਜਰਾ ਸਣੇ ਬਾਬਾ ਕੁਲਜੀਤ ਸਿੰਘ ਸ਼ੀਸ਼ ਮਹਿਲ ਵਾਲਿਆਂ ਨੇ ਸ਼ਬਦ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ੍ਹ ਤੋਂ ਸੀਨੀਅਰ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ, ਮਾਸਟਰ ਜਗਦੇਵ ਸਿੰਘ ਮਲੋਆ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਹਾਜ਼ਰ ਸਨ।
Advertisement
Advertisement
