ਧੋਖਾਧੜੀ ਮਾਮਲੇ ’ਚ ਇਕ ਹੋਰ ਕਾਬੂ
ਪੰਚਕੂਲਾ ਦੇ ਸੈਕਟਰ-20 ਸਾਈਬਰ ਪੁਲੀਸ ਸਟੇਸ਼ਨ ਦੀ ਟੀਮ ਨੇ 1.75 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਵਿੱਚ ਹੁਣ ਤੱਕ ਅੱਠ ਜਣੇ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਮੁਲਜ਼ਮ ਦੀ ਪਛਾਣ ਚੇਤਨ ਵਾਸੀ ਕੱਛ...
Advertisement
ਪੰਚਕੂਲਾ ਦੇ ਸੈਕਟਰ-20 ਸਾਈਬਰ ਪੁਲੀਸ ਸਟੇਸ਼ਨ ਦੀ ਟੀਮ ਨੇ 1.75 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਵਿੱਚ ਹੁਣ ਤੱਕ ਅੱਠ ਜਣੇ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਮੁਲਜ਼ਮ ਦੀ ਪਛਾਣ ਚੇਤਨ ਵਾਸੀ ਕੱਛ ਵਜੋਂ ਹੋਈ ਹੈ। ਜਾਂਚ ਦੌਰਾਨ ਧੋਖਾਧੜੀ ਦਾ ਪੈਸਾ ਗੁਜਰਾਤ ’ਚੋਂ ਫੜੇ ਗਏ ਵਿਅਕਤੀ ਦੇ ਬੈਂਕ ਖਾਤੇ ਵਿੱਚ ਮਿਲਿਆ। ਇਸ ਤੋਂ ਇਲਾਵਾ ਪੁਲੀਸ ਨੂੰ ਹੋਰ ਸਾਈਬਰ ਧੋਖਾਧੜੀਆਂ ਤੋਂ ਲਗਪਗ 3.5 ਕਰੋੜ ਰੁਪਏ ਮੁਲਜ਼ਮ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਹੋਣ ਦੇ ਸਬੂਤ ਵੀ ਮਿਲੇ। ਜਾਣਕਾਰੀ ਅਨੁਸਾਰ ਅਦਾਲਤ ਨੇ ਮੁਲਜ਼ਮ ਨੂੰ ਛੇ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
Advertisement
Advertisement
