DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Anti-Drug Campaign: ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਸਾਂਝੇ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਨਸ਼ਾ ਤਸਕਰ ਦੀ ਕਥਿਤ ਨਾਜਾਇਜ਼ ਜਾਇਦਾਦ ਨੂੰ ਢਾਹਿਆ ਗਿਆ। ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸੁਰਜੀਤ ਨਗਰ, ਮੰਡੀ ਗੋਬਿੰਦਗੜ੍ਹ...

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਜਾਣਕਾਰੀ ਦਿੰਦੇ ਹੋਏ।
Advertisement

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਸਾਂਝੇ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਨਸ਼ਾ ਤਸਕਰ ਦੀ ਕਥਿਤ ਨਾਜਾਇਜ਼ ਜਾਇਦਾਦ ਨੂੰ ਢਾਹਿਆ ਗਿਆ। ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸੁਰਜੀਤ ਨਗਰ, ਮੰਡੀ ਗੋਬਿੰਦਗੜ੍ਹ ਵਿੱਚ ਨਾਜਾਇਜ਼ ਉਸਾਰੀ ਢਾਹੀ ਗਈ। ਜਿਸ ਵਿਅਕਤੀ ਦੀ ਜਾਇਦਾਦ ਢਾਹੀ ਗਈ ਹੈ, ਉਸ ਖ਼ਿਲਾਫ਼ ਲੁੱਟ-ਖੋਹ, ਚੋਰੀ ਅਤੇ ਨਸ਼ਾ ਤਸਕਰੀ ਨਾਲ ਸਬੰਧਤ 5 ਕੇਸ ਦਰਜ ਹਨ। ਉਸ ਨੂੰ ਕਾਬੂ ਕਰਨ ਦੇ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਅਦਾਲਤਾਂ ਵਿੱਚ ਮਾਮਲਿਆਂ ਦੀ ਪੈਰਵੀ ਵੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਪਿੰਡਾਂ ਦੀਆਂ ਪੰਚਾਇਤਾਂ ਅਤੇ ਪੇਂਡੂ ਰੱਖਿਆ ਕਮੇਟੀਆਂ ਵੱਲੋਂ ਵੀ ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਜਾਂ ਜ਼ਮਾਨਤ ਦੀ ਗਾਰੰਟੀ ਨਾ ਦੇਣ ਸਬੰਧੀ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਡੀ ਐੱਸ ਪੀ ਅਮਲੋਹ ਬਿਕਰਮਜੀਤ ਸਿੰਘ, ਐੱਸ ਐੱਚ ਓ ਸੰਦੀਪ ਸਿੰਘ ਅਤੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਆਦਿ ਹਾਜ਼ਰ ਸਨ।

Advertisement

Advertisement
Advertisement
×