ਮੁਹਾਲੀ ਦੇ ਸ਼ਹਿਰੀ ਖੇਤਰਾਂ ’ਚ ਨਸ਼ਾ ਵਿਰੋਧੀ ਸਮਾਰੋਹ
ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਹਨ ਸਾਕਾਰਾਤਮਕ ਨਤੀਜੇ: ਕੁਲਵੰਤ ਸਿੰਘ
Advertisement
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮੁਹਾਲੀ ਦੇ ਸ਼ਹਿਰੀ ਖੇਤਰਾਂ ਫੇਜ਼ ਛੇ ਵਿਖੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਦੀ ਅਗਵਾਈ ਹੇਠ, ਵਾਰਡ ਨੰਬਰ 50 ਵਿਖੇ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਹੇਠ ਅਤੇ ਸੈਕਟਰ 57 ਵਿੱਚ ਹਰਪਾਲ ਸਿੰਘ ਬਰਾੜ, ਵਿਜੇ ਡੋਗਰਾ ਦੀ ਅਗਵਾਈ ਹੇਠ ਸਮਾਗਮ ਕਰਾਏ ਗਏ। ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਸਥਾਨਕ ਸ਼ਹਿਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁਧ ਸਹੁੰ ਚੁੱਕੀ।
ਵਿਧਾਇਕ ਕੁਲਵੰਤ ਸਿੰਘ ਨੇ ਸਾਰੀਆਂ ਥਾਵਾਂ ’ਤੇ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਿਰ ਕੱਢਣ ਲਈ ਯੁੱਧ ਨਸ਼ਿਆਂ ਵਿਰੁੱਧ ਦੇ ਬਹੁਤ ਸਾਰਥਿਕ ਨਤੀਜੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਤੋਂ ਪੰਜਾਬ ਨੂੰ ਮੁਕਤੀ ਦਿਵਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਮੱਠਾ ਨਹੀਂ ਪੈਣ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਹਰਮੀਤ ਸਿੰਘ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਬੜਾ, ਇਕਬਾਲ ਸਿੰਘ ਸਰਪੰਚ, ਫੁੱਲਜਿੰਦਰ ਸਿੰਘ, ਹਰਬੰਸ ਸਿੰਘ ਅਤੇ ਗਗਨਿੰਦਰ ਸਿੰਘ ਹਾਜ਼ਰ ਸਨ।
Advertisement
Advertisement