ਬੇਲਾ ਕਾਲਜ ਵਿੱਚ ਨਸ਼ਾ ਵਿਰੋਧੀ ਰੈਲੀ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਗਾਂਧੀ ਜੈਅੰਤੀ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਸ ਮੌਕੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਕਾਮਰਸ ਵਿਭਾਗ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਐੱਨ ਸੀ ਸੀ ਇੰਚਾਰਜ ਲੈਫਟੀਨੈਂਟ ਪ੍ਰੋ. ਪ੍ਰਿਤਪਾਲ ਸਿੰਘ, ਐੱਨ ਐੱਸ ਐੱਸ ਦੇ ਇੰਚਾਰਜ ਪ੍ਰੋ. ਸੁਨੀਤਾ ਰਾਣੀ ਅਤੇ ਪ੍ਰੋ. ਅਮਰਜੀਤ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਰੈਲੀ ਕੱਢੀ ਗਈ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸਾਦਗੀ, ਸੱਚਾਈ ਅਤੇ ਅਹਿੰਸਾ ਦਾ ਪ੍ਰਤੀਕ ਹੈ। ਇਸ ਮੌਕੇ ਡਾ. ਹਰਪ੍ਰੀਤ ਕੌਰ, ਡਾ. ਸੁਰਜੀਤ ਕੌਰ, ਡਾ. ਤੇਜਿੰਦਰ ਕੌਰ, ਡਾ. ਹਰਪ੍ਰੀਤ ਸਿੰਘ ਭਿਓਰਾ, ਪ੍ਰੋ. ਹਰਲੀਨ ਕੌਰ, ਪ੍ਰੋ. ਜਸਪ੍ਰੀਤ ਸਿੰਘ ਰਾਏ, ਪ੍ਰੋ. ਇਸ਼ੂ ਬਾਲਾ, ਪ੍ਰੋ. ਗਗਨਦੀਪ ਕੌਰ, ਪ੍ਰੋ. ਅਭਿਸ਼ੇਕ ਸਿੰਘ ਅਤੇ ਪ੍ਰੋ. ਨਿੱਕੀਤਾ ਆਦਿ ਹਾਜ਼ਰ ਸਨ।
ਮਾਤਾ ਗੁਜਰੀ ਕਾਲਜ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਅੰਤਰ-ਕਾਲਜ ਵੇਟ ਲਿਫਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡੀਨ ਸਪੋਰਟਸ ਡਾ. ਦਵਿੰਦਰ ਸਿੰਘ, ਖੇਡ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਅਤੇ ਕੋਚ ਬਹਾਦਰ ਸਿੰਘ ਨੇ ਜੇਤੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਮੁਕਾਬਲਿਆਂ ਵਿੱਚ ਐਮ ਏ ਜੇ ਐੱਮ ਸੀ ਭਾਗ ਦੂਜਾ ਦੇ ਰਵਿੰਦਰ ਸਿੰਘ ਅਤੇ ਰਮਨਦੀਪ ਸਿੰਘ, ਬੀਏ ਭਾਗ ਦੂਜਾ ਦੇ ਅਰੁਣ ਸਿੰਘ ਅਤੇ ਹੁਸਨਪ੍ਰੀਤ ਸਿੰਘ, ਬੀਏ ਭਾਗ ਪਹਿਲਾ ਦੇ ਗੌਰਵ ਕੁਮਾਰ ਅਤੇ ਮਨਵੀਰ ਸਿੰਘ, ਬੀਏ ਭਾਗ ਤੀਜਾ ਦੇ ਅਨਮੋਲ ਕੁਮਾਰ ਅਤੇ ਬੀ ਬੀ ਏ ਭਾਗ ਦੂਜਾ ਦੇ ਹਰਮਨਪ੍ਰੀਤ ਸਿੰਘ ਨੇ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ। -ਨਿੱਜੀ ਪੱਤਰ ਪ੍ਰੇਰਕ
ਰਾਮ ਮੰਦਰ ਵਿੱਚ ਧਾਰਮਿਕ ਸਮਾਗਮ
ਖਰੜ: ਇੱਥੇ ਮਹਾਰਾਜਾ ਅੱਜ ਸਰੋਵਰ ਦੇ ਕਿਨਾਰੇ ਉਸਾਰੀ ਅਧੀਨ ਰਾਮ ਮੰਦਰ ਵਿੱਚ ਬੀਤੇ ਦਿਨ ਸਮੂਹਕ ਸੰਕੀਰਤਨ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਦੀਪਕ ਸ਼ਰਮਾ ਨੇ ਹਾਜ਼ਰੀ ਭਰਦਿਆਂ ਮੰਦਰ ਦੀ ਉਸਾਰੀ ਵਿੱਚ ਯੋਗਦਾਨ ਪਾਉਣ ਦਾ ਐਲਾਨ ਕੀਤਾ। ਇਸ ਮੌਕੇ ਸੰਸਥਾ ਵੱਲੋਂ ਦੀਪਕ ਸ਼ਰਮਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੁਦਰਸ਼ਨ ਵਰਮਾ, ਦਵਿੰਦਰ ਗੁਪਤਾ, ਬ੍ਰਿਜ ਬਿਹਾਰੀ ਕਰਵਲ, ਅਸ਼ੋਕ ਸ਼ਰਮਾ, ਜੇ ਪੀ ਧੀਮਾਨ, ਯਸਪਾਲ ਬਾਂਸਲ, ਡਾ. ਐੱਮ ਐੱਸ ਸੰਧੂ, ਡਾ. ਵਿਨੇ ਸੂਦ, ਕੁਲਵੰਤ ਚੌਧਰੀ, ਆਨੰਦ ਬਾਂਸਲ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ
ਜੰਡਪੁਰ ਵਿੱਚ ਚੇਤਨਾ ਸਮਾਗਮ ਦਸ ਤੋਂ
ਖਰੜ: ਇੱਥੋਂ ਨੇੜਲੇ ਪਿੰਡ ਜੰਡਪੁਰ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ 10 ਤੋਂ 12 ਅਕਤੂਬਰ ਤੱਕ ਕੀਤਾ ਜਾ ਰਿਹਾ ਹੈ। ਕੌਂਸਲ ਮੈਂਬਰ ਗੋਬਿੰਦਰ ਸਿੰਘ ਚੀਮਾ, ਭਾਗ ਸਿੰਘ ਢਿੱਲੋਂ, ਸੋਨੀ ਢਿੱਲੋਂ, ਨਰਿੰਦਰ ਸਿੰਘ ਹੈਪੀ, ਹਰਿੰਦਰ ਸਿੰਘ, ਫ਼ਤਹਿ ਸਿੰਘ ਰੁੜਕੀ, ਜਸਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਇਹ ਸਮਾਗਮ ਰਾਤ 7 ਤੋਂ 10 ਵਜੇ ਤੱਕ ਹੋਵੇਗਾ। ਅੰਮ੍ਰਿਤ ਸੰਚਾਰ 12 ਅਕਤੂਬਰ ਨੂੰ ਸ਼ਾਮੀ ਪੰਜ ਵਜੇ ਗੁਰਦੁਆਰਾ ਬੋਹੜ ਸਾਹਿਬ ਪਿੰਡ ਜੰਡਪੁਰ ਵਿੱਚ ਹੋਵੇਗਾ। -ਪੱਤਰ ਪ੍ਰੇਰਕ
ਵਿਦਿਆਰਥੀਆਂ ਨੂੰ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਚਮਕੌਰ ਸਾਹਿਬ (ਸੰਜੀਵ ਬੱਬੀ): ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵਿੱਚ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਇਸ ਸਬੰਧੀ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਤੇ ਮੈਨੇਜਿੰਗ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਹਮੇਸ਼ਾ ਸੱਚ ਦੇ ਰਸਤੇ ਉੱਤੇ ਚੱਲਦੇ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਇਸਟੇਟ ਇੰਚਾਰਜ ਅਰਸ਼ਦੀਪ ਸਿੰਘ ਬਰਾੜ ਅਤੇ ਵਾਈਸ ਪ੍ਰਿੰਸੀਪਲ ਮਨਦੀਪ ਕੌਰ ਮਾਹਲ ਆਦਿ ਹਾਜ਼ਰ ਸਨ।