ਪੰਚਾਇਤੀ ਜ਼ਮੀਨਾਂ ਵੇਚਣ ਦੇ ਮਤੇ ਨਾ ਪਾਉਣ ਦੀ ਅਪੀਲ
ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਰਾਹੀਂ ਮੁਹਾਲੀ ਬਲਾਕ ਦੇ 17 ਪਿੰਡਾਂ ਦੀ ਸ਼ਾਮਲਾਤ ਜ਼ਮੀਨਾਂ ਨੂੰ ਖੁੱਲੀ ਬੋਲੀ ਰਾਹੀਂ ਵੇਚਣ ਲਈ ਪੰਚਾਇਤਾਂ ਨੂੰ ਦਿੱਤੀ ਗਈ ਤਜਵੀਜ਼ ਦਾ ਮਾਮਲਾ ਗਰਮਾ ਗਿਆ ਹੈ। ਮੁਹਾਲੀ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਦਿਆਂ...
Advertisement
ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਰਾਹੀਂ ਮੁਹਾਲੀ ਬਲਾਕ ਦੇ 17 ਪਿੰਡਾਂ ਦੀ ਸ਼ਾਮਲਾਤ ਜ਼ਮੀਨਾਂ ਨੂੰ ਖੁੱਲੀ ਬੋਲੀ ਰਾਹੀਂ ਵੇਚਣ ਲਈ ਪੰਚਾਇਤਾਂ ਨੂੰ ਦਿੱਤੀ ਗਈ ਤਜਵੀਜ਼ ਦਾ ਮਾਮਲਾ ਗਰਮਾ ਗਿਆ ਹੈ। ਮੁਹਾਲੀ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਦਿਆਂ 28 ਅਗਸਤ ਨੂੰ ਸਵੇਰੇ ਦਸ ਵਜੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਸਾਂਝੀ ਇਕੱਤਰਤਾ ਬੁਲਾਈ ਹੈ। ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਨੇ ਕਿਹਾ ਕਿ ਪੰਚਾਇਤ ਵਿਭਾਗ ਦੀ ਇਹ ਤਜਵੀਜ਼ ਠੀਕ ਨਹੀਂ ਹੈ ਅਤੇ ਇਸ ਦਾ ਵਿਰੋਧ ਕੀਤਾ ਜਾਵੇਗਾ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਤੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੀ ਸ਼ਾਮਲਾਤ ਜ਼ਮੀਨਾਂ ਵੇਚਣ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ।
Advertisement
Advertisement
×