ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 5 ਅਗਸਤ
ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ ਮੁਹਾਲੀ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਮੁਹਾਲੀ ਏਅਰਪੋਰਟ ਨੇੜੇ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਏ ਇਸ ਸਮਾਗਮ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਹਾਜ਼ਰ ਵਿਅਕਤੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਸਹੁੰ ਚੁਕਾਈ। ਡੀਸੀ ਨੇ ਦੱਸਿਆ ਕਿ ਸਰਕਾਰ ਨੇ 1 ਜੁਲਾਈ ਤੋਂ ਸੂਬੇ ਭਰ ਵਿੱਚ 19 ਕਿਸਮ ਦੀਆਂ ਪਲਾਸਟਿਕ ਵਸਤਾਂ ਦੇ ਉਤਪਾਦਨ, ਸਟਾਕ ਕਰਨ ਅਤੇ ਵਿਕਰੀ ’ਤੇ ਮੁਕੰਮਲ ਪਾਬੰਦੀ ਲਗਾਈ ਹੈ।